ਗੁਰਦਾਸਪੁਰ ਜ਼ਿਮਨੀ ਚੋਣ ਕਾਂਗਰਸ ਦੇ ਸੁਨੀਲ ਜਾਖੜ ਨੇ ਵੱਡੇ ਅੰਤਰ ਨਾਲ ਜਿੱਤੀ

ਗੁਰਦਾਸਪੁਰ, 15 ਅਕਤੂਬਰ – ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਵੱਡੇ ਫ਼ਰਕ ਨਾਲ ਜਿੱਤ ਲਈ ਹੈ। ਉਨ੍ਹਾਂ ਆਪਣੇ ਮੁੱਖ ਵਿਰੋਧੀ ਅਕਾਲੀ-ਭਾਜਪਾ ਦੇ ਉਮੀਦਵਾਰ ਸਵਰਨ ਸਲਾਰੀਆ ਨੂੰ 1,93,219 ਵੋਟਾਂ ਦੇ ਵੱਡੇ ਅੰਤਰ ਨਾਲ ਹਰਾਇਆ।

ਕਾਂਗਰਸ ਦੇ ਸੁਨੀਲ ਜਾਖੜ ਨੂੰ 4,99,752 ਵੋਟਾਂ ਅਤੇ ਅਕਾਲੀ-ਭਾਜਪਾ ਦੇ ਸਵਰਨ ਸਲਾਰੀਆ 3,06,533 ਵੋਟਾਂ ਹੀ ਲੈ ਸਕੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਜਰ ਜਨਰਲ (ਸੇਵਾਮੁਕਤ) ਸੁਰੇਸ਼ ਖਜ਼ੂਰੀਆ 23,579 ਵੋਟਾਂ ਲੈ ਕੇ ਤੀਸਰੇ ਨੰਬਰ ਉੱਤੇ ਪਛੜ ਗਏ। ਇਸ ਚੋਣ ਵਿੱਚ ਖਜ਼ੂਰੀਆ ਸਣੇ 9 ਜਣਿਆਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ। 7,580 ਵੋਟਰਾਂ ਨੇ ਨੋਟਾ ਦਾ ਬਟਨ ਦਬਾ ਕੇ ਉਮੀਦਵਾਰਾਂ ਪ੍ਰਤੀ ਨਾਪਸੰਦਗੀ ਪ੍ਰਗਟਾਈ।