ਪ੍ਰਧਾਨ ਮੰਤਰੀ ਰਿਹਾਇਸ਼ ਦਾ ਘਿਰਾਓ ਕਰਾਂਗੇ – ਕੇਜਰੀਵਾਲ

ਨਵੀਂ ਦਿੱਲੀ, 23 ਅਗਸਤ (ਏਜੰਸੀ) – ਭ੍ਰਿਸ਼ਟਾਚਾਰ ਦੇ ਖਿਲਾਫ਼ ਸਮਾਜ ਸੇਵੀ ਅੰਨਾ ਹਜ਼ਾਰੇ ਦੇ ਅੰਦੋਲਨ ਨਾਲ ਜੁੜੇ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਕੋਲਾ ਬਲਾਕ ਵੰਡ ਰਾਹੀਂ ਦੇਸ਼ ਨੂੰ ਲੁੱਟਣ ਦਾ ਦੋਸ਼ ਲਗਾਉਂਦੇ ਹੋਏ ਵੀਰਵਾਰ ਨੂੰ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਭਾਜਪਾ ਮੁਖੀ ਨਿਤਿਨ ਗਡਕਰੀ…… ਦੇ ਘਰ ਦਾ ਘਿਰਾਓ ਕਰਾਂਗੇ।
ਕੇਜਰੀਵਾਲ ਨੇ ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ‘ਤੇ ਲਿਖਿਆ, ”ਕਾਂਗਰਸ ਅਤੇ ਭਾਜਪਾ ਨੇ ਮਿਲ ਕੇ ਕਲਾ ਘੁਟਾਲੇ ਵਿੱਚ 1.86 ਲੱਖ ਕਰੋੜ ਰੁਪਏ ਦਾ ਘਪਲਾ ਕੀਤਾ ਹੈ। ਇਸ ਖਿਲਾਫ਼ ਅਸੀਂ 26 ਅਗਸਤ ਨੂੰ ਸਵੇਰੇ 10 ਵਜੇ ਜੰਤਰ-ਮੰਤਰ ‘ਤੇ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਅਤੇ ਭਾਜਪਾ ਮੁਖੀ ਦੇ ਘਰ ਦਾ ਘਿਰਾਓ ਕਰਾਂਗੇ।
ਕੇਜਰੀਵਾਲ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜੇਕਰ ਸਰਕਾਰ ਕੋਲਾ ਬਲਾਕ ਦੀ ਵੰਡ ਵਿੱਚ ਦੋਸ਼ਾਂ ਦੀ ਜਾਂਚ ਲਈ ਟੀਮ ਦਾ ਗਠਨ ਨਹੀਂ ਕਰਦੀ ਤਾਂ ਉਹ ਇਸ ਮੁੱਦੇ ‘ਤੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਨਗੇ ਅਤੇ ਸਰਕਾਰ ਨੂੰ ਬੇਨਕਾਬ ਕਰਨ ਲਈ ਜਨਮਤ ਸੰਗ੍ਰਹਿ ਵਿੱਢਾਂਗੇ।