ਪੰਜਾਬ ਭਰ ‘ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਰਣ ਧਰਨੇ ਤੇ ਪ੍ਰਦਰਸ਼ਨ

1106639__d103099834ਚੰਡੀਗੜ੍ਹ,  18 ਅਕਤੂਬਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 13 ਅਕਤੂਬਰ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿਖੇ ਬੇਅਦਬੀ ਅਤੇ ਬਹਿਬਲ ਕਲਾਂ ‘ਚ ਪੁਲਿਸ ਗੋਲੀ ਨਾਲ ਮਾਰੇ ਗਏ ਦੋ ਸਿੱਖਾਂ  ਦੀ ਸ਼ਹੀਦੀ ਕਾਰਨ ਸਿੱਖ ਸੰਗਤਾਂ ਵੱਲੋਂ ਪੰਜਾਬ ਦੀਆਂ ਕਈ ਥਾਵਾਂ ‘ਤੇ ਰੋਸ ਪ੍ਰਦਰਸ਼ਨ ਤੇ ਸੜਕਾਂ ‘ਤੇ ਧਰਨੇ ਦਿੱਤੇ ਜਾ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਦੁਨੀਆ ਭਰ ਦੇ ਸਿੱਖਾਂ ਨੂੰ ਵੱਡe ਦੁੱਖ ਪੁੱਜਾ ਹੈ। ਖ਼ਬਰਾਂ ਮੁਤਾਬਿਕ ਸਿੱਖ ਜਥੇਬੰਦੀਆਂ ਵੱਲੋਂ ਮੋਗਾ, ਫਰੀਦਕੋਟ, ਤਰਨਤਾਰਨ, ਮਾਨਸਾ, ਕਪੂਰਥਲਾ, ਪਟਿਆਲਾ ਅਤੇ ਜਲੰਧਰ ਸਮੇਤ ਪੰਜਾਬ ਦੀਆਂ ਕਈ ਥਾਵਾਂ ‘ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਸਿੱਖ ਪ੍ਰਦਰਸ਼ਨਕਾਰੀਆਂ ਤੇ ਸੰਗਤਾਂ ਨੇ ਤਰਨਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਪਿੰਡ ਬਾਠ ਅਤੇ ਨਜੂਸ਼ਾਹ ਮਿਸ਼ਰੀਵਾਲਾ ਵਿਖੇ ਹੋਈਆਂ ਤਾਜ਼ੀਆਂ ਘਟਨਾਵਾਂ ਦੀ ਸਖਤ ਨਿੰਦਾ ਕੀਤੀ।  ਸਿੱਖ ਜਥੇਬੰਦੀਆਂ ਤੇ ਸੰਗਤਾਂ ਦੀ ਮੰਗ ਹੈ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਪੱਕੜ ਕੇ ‘ਤੇ ਪਰਚੇ ਦਰਜ ਕੀਤੇ ਜਾਣ ਤੇ ਸਖ਼ਤ ਤੋਂ ਸਖ਼ਤ ਸਜਾਵਾਂ ਦਿੱਤੀਆਂ ਜਾਣ ਤੋਂ ਅੱਗੇ ਤੋਂ ਅਜਿਹਾ ਨਾ ਹੋਵੇ। ਮਾਝੇ ਦੇ ਮੁੱਖ ਪ੍ਰਵੇਸ਼ ਦੁਆਰ ਬਿਆਸ ਵਿਖੇ ਤੀਜੇ ਦਿਨ ਵੀ ਧਰਨਾ ਜਾਰੀ ਰਿਹਾ। ਸੂਬੇ ਵਿੱਚ ਮਾਝੇ ਅਤੇ ਮਾਲਵੇ ਦਾ ਸੜਕੀ ਸੰਪਰਕ ਟੁੱਟਿਆ ਹੋਇਆ ਦੱਸਿਆ ਜਾ ਰਿਹਾ ਹੈ। (ਫ਼ੋਟੋ- ਧੰਨਵਾਦ ਸਹਿਤ ਅਜੀਤ)