ਕੈਪਟਨ ਹੋਏ ਅਦਾਲਤ ‘ਚ ਪੇਸ਼

ਚੰਡੀਗੜ੍ਹ, 21 ਅਗਸਤ (ਏਜੰਸੀ) – ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲੇ ਮਾਮਲੇ ਵਿੱਚ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਤੋਂ ਬਾਅਦ ਅਦਾਲਤ ਨੇ ਇਸ ਕੇਸ….. ਦੀ ਅਗਲੀ ਸੁਣਵਾਈ 1 ਸਤੰਬਰ ਤੈਅ ਕੀਤੀ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਦੋਨੋਂ ਬਾਦਲ ਵਿਦੇਸ਼ ਦੌਰਿਆਂ ਦੀ ਸੈਰ ਕਰ ਰਹੇ ਹਨ ਤੇ ਜਨਤਾ ਤ੍ਰਾਹੀ-ਤ੍ਰਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ ਹੈ।
ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਵਲੋਂ ਪੁੱਛੇ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕੇਂਦਰ ਸਰਕਾਰ ਸੋਕੇ ਦਾ ਪੈਸਾ ਸਿੱਧਾ ਕਿਸਾਨਾਂ ਨੂੰ ਦੇਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਹਾਲਾਤ ਸੋਕੇ ਵਾਲੇ ਬਣੇ ਹੋਏ ਹਨ ਅਤੇ ਕਿਸਾਨਾਂ ਨੂੰ ਇਸ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਕੇਂਦਰ ਸਰਕਾਰ ਸੋਕੇ ਦਾ ਪੈਸਾ ਸਿੱਧਾਂ ਕਿਸਾਨਾਂ ਨੂੰ ਦੇਵੇ।