ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 3 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਏ, ਕ੍ਰਿਸਮਸ ਪਾਰਟੀਆਂ ਲਈ ਚੇਤਾਵਨੀ

ਵੈਲਿੰਗਟਨ, 1 ਦਸੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 4 ਹੋਰ ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਕ੍ਰਿਸਮਸ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ, ਉਨ੍ਹਾਂ ਪਾਰਟੀਆਂ ਕਰਨ ਵਾਲਿਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕ੍ਰਿਸਮਸ ਦੇ ਸੰਬੰਧ ਵਿੱਚ ਹੋਣ ਵਾਲੀਆਂ ਪਾਰਟੀਆਂ ਲਈ ਯਕੀਨੀ ਬਣਾਇਆ ਜਾਵੇ ਕਿ ਆਉਣ ਵਾਲਾ ਹਰ ਇੱਕ ਵਿਅਕਤੀ ਠੀਕ ਹੈ। ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜੇ ਕੋਈ ਸਹਿਤ ਪੱਖੋਂ ਠੀਕ ਨਹੀਂ ਹੈ ਉਸ ਨੂੰ ਕਿਸੇ ਹੋਰ ਢੰਗ ਨਾਲ ਸ਼ਾਮਿਲ ਕੀਤਾ ਜਾਣੇ, ਉਸ ਨੂੰ ਵੀਡੀਓ ਕਾਲ ਜਾਂ ਹਿੱਸਾ ਲੈਂਦਾ ਹੈ ਤਾਂ ਹਰ ਕੋਈ ਸੇਫ਼ ਹੈ। ਮੰਤਰਾਲੇ ਨੇ ਕਿਹਾ ਕਿ ਐਨਜ਼ੈੱਡ ਕੋਵਿਡ ਟ੍ਰੇਸਰ ਐਪ ਦੀ ਵਰਤੋ ਕਰੋ। ਈਵੈਂਟ ਵਾਲੀ ਥਾਂ ਉੱਤੇ ਹੈਂਡਵਾਸ਼ ‘ਤੇ ਜ਼ੋਰ ਦੇਵੇ ਅਤੇ ਹੈਂਡ ਸੈਂਨੇਟਾਈਜ਼ਰ ਉਪਲਬਧ ਕਰਵਾਓ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ ਆਏ 3 ਨਵੇਂ ਕੇਸਾਂ ਵਿੱਚੋਂ ਪਹਿਲਾ ਨਵਾਂ ਕੇਸ 1 ਵਿਅਕਤੀ ਦਾ ਹੈ ਜੋ 23 ਨਵੰਬਰ ਨੂੰ ਜਰਮਨੀ ਤੋਂ ਸਿੰਗਾਪੁਰ ਦੇ ਰਸਤੇ ਤੋਂ ਨਿਊਜ਼ੀਲੈਂਡ ਆਇਆ ਸੀ ਅਤੇ ਉਸ ਦਾ ਤੀਜੇ ਦਿਨ ਦਾ ਰੁਟੀਨ ਟੈੱਸਟ ਪਾਜ਼ੇਟਿਵ ਆਇਆ।
ਦੂਜਾ ਨਵਾਂ ਕੇਸ 23 ਨਵੰਬਰ ਨੂੰ ਅਮਰੀਕਾ ਤੋਂ ਆਏ ਵਿਅਕਤੀ ਦਾ ਹੈ ਅਤੇ ਉਸ ਦਾ 6ਵੇਂ ਦਿਨ ਕੀਤਾ ਟੈੱਸਟ ਪਾਜ਼ੇਟਿਵ ਆਇਆ। ਜਦੋਂ ਕਿ ਅੱਜ ਦਾ ਤੀਜਾ ਨਵਾਂ ਕੇਸ 26 ਨਵੰਬਰ ਨੂੰ ਦੱਖਣੀ ਅਫ਼ਰੀਕਾ ਤੋਂ ਆਇਆ ਸੀ ਅਤੇ ਉਸ ਦਾ ਤੀਜੇ ਦਿਨ ਦਾ ਰੁਟੀਨ ਟੈੱਸਟ ਪਾਜ਼ੇਟਿਵ ਰਿਹਾ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 72 ਹੋ ਗਈ ਹੈ। ਕੱਲ੍ਹ ਦੇਸ਼ ਭਰ ਦੀਆਂ ਲੈਬਾਰਟਰੀਆਂ ਨੇ ਕੋਵਿਡ -19 ਦੇ 3,165 ਟੈੱਸਟ ਕੀਤੇ, ਜਿਸ ਨਾਲ ਪੂਰੇ ਹੋਏ ਟੈੱਸਟਾਂ ਦੀ ਗਿਣਤੀ 1,278,690 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2060 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ, ਜਿਨ੍ਹਾਂ ਵਿੱਚੋਂ 1,703 ਕੰਨਫ਼ਰਮ ਤੇ 357 ਪ੍ਰੋਵੈਬਲੀ ਕੇਸ ਹੀ ਹਨ। ਬਾਡਰ ਤੋਂ ਆਏ ਨਵੇਂ ਕੇਸਾਂ ਦੀ ਗਿਣਤੀ 376 ਹੋ ਗਈ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1963 ਹੋ ਗਈ ਹੈ, ਕੱਲ੍ਹ 3 ਕੇਸ ਹੋਰ ਰਿਕਵਰ ਹੋਇਆ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।