ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ 2 ਹੋਰ ਨਵੇਂ ਕੇਸ, ਗਿਣਤੀ 1494 ਹੋਈ

ਵੈਲਿੰਗਟਨ, 10 ਮਈ – ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ 2 ਨਵੇਂ ਕੇਸ ਸਾਹਮਣੇ ਆਏ ਹਨ। ਮਨਿਸਟਰੀ ਆਫ਼ ਹੈਲਥ ਨੇ ਦੱਸਿਆ ਕਿ ਇੱਕ ਕੇਸ ਸੈਂਟ ਮਾਰਗਰੇਟ ਦੇ ਹਸਪਤਾਲ ਤੇ ਆਕਲੈਂਡ ਵਿਚਲੇ ਰੈਸਟ ਹੋਮ ਨਾਲ ਜੁੜਿਆ ਹੈ ਅਤੇ ਦੂਜਾ ਉਹ ਵਿਅਕਤੀ ਹੈ ਜੋ ਵਿਦੇਸ਼ ਯਾਤਰਾ ਤੋਂ ਵਾਪਸ ਆਇਆ ਹੈ। ਦੋਵੇਂ ਨਵੇਂ ਕੇਸ ਨੂੰ ਮਿਲਾ ਕੇ ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਪੁਸ਼ਟੀ ਕੀਤੇ ਅਤੇ ਸੰਭਾਵਿਤ ਕੇਸਾਂ ਨੂੰ ਮਿਲਾ ਕੇ ਕੁੱਲ ਗਿਣਤੀ 1,494 ਹੋ ਗਏ ਹੈ। ਜਿਨ੍ਹਾਂ ਵਿਚੋਂ 1143 ਕੰਨਫ਼ਰਮ ਕੀਤੇ ਕੇਸ ਹਨ ਅਤੇ 351 ਪ੍ਰੋਵੈਬਲੀ ਕੇਸ ਹਨ। ਕੋਵਿਡ -19 ਤੋਂ 1371 ਵਿਅਕਤੀ ਰਿਕਵਰ ਹੋਏ ਹਨ। ਹਸਪਤਾਲ ਵਿੱਚ 2 ਲੋਕ ਹਨ ਅਤੇ ਕੋਈ ਵੀ ਆਈਸੀਯੂ ਵਿੱਚ ਨਹੀਂ ਹੈ। ਕੋਵਿਡ -19 ਨਾਲ ਦੇਸ਼ ਵਿੱਚ 21 ਮੌਤਾਂ ਹੋਈਆ ਹਨ, ਹੋਰ ਕੋਈ ਵਾਧੂ ਮੌਤ ਰਿਪੋਰਟ ਨਹੀਂ ਹੋਈ ਹੈ। ਦੇਸ਼ ਦੇ 16 ਮਹੱਤਵਪੂਰਨ ਕਲੱਸਟਰ ਵਿਚੋਂ ਹੁਣ 4 ਬੰਦ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਕੈਬਨਿਟ ਨੇ 11 ਮਈ ਦਿਨ ਸੋਮਵਾਰ ਨੂੰ ਇਹ ਫ਼ੈਸਲਾ ਕਰਨਾ ਹੈ ਕਿ ਕੀ ਦੇਸ਼ ਹੇਠਲੇ ਲੈਵਲ 2 ‘ਤੇ ਆ ਸਕਦਾ ਹੈ ਜਾਂ ਨਹੀਂ।
ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿੱਚ ਕੋਰੋਨਾਵਾਇਰਸ ਤੋਂ ਪੀੜਤ 4,022,804 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 279,291 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1,343,711 ਹੈ।