ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ ਵੀ ਕੋਈ ਨਵਾਂ ਕੇਸ ਨਹੀਂ

ਆਕਲੈਂਡ, 7 ਅਗਸਤ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ-19 ਦਾ ਅੱਜ ਵੀ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ। ਇਹ ਨਵਾਂ ਕੇਸ ਨਾ ਆਉਣ ਦਾ ਲਗਾਤਾਰ ਦੂਜਾ ਦਿਨ ਹੈ, ਕੱਲ੍ਹ ਵੀ ਕੋਈ ਨਵਾਂ ਕੇਸ ਨਹੀਂ ਆਇਆ ਸੀ।
ਸਿਹਤ ਮੰਤਰਾਲੇ ਨੇ ਅੱਪਡੇਟ ਕਰਦੇ ਹੋਏ ਦੱਸਿਆ ਕਿ ਕੋਵਿਡ -19 ਦੇ ਐਕਟਿਵ ਕੇਸਾਂ ਦੀ ਹੁਣ ਕੁੱਲ ਗਿਣਤੀ 23 ਉੱਤੇ ਹੀ ਹੈ ਤੇ ਦੇਸ਼ ਵਿੱਚ ਕੰਨਫ਼ਰਮ ਕੇਸਾਂ ਦੀ ਗਿਣਤੀ 1219 ਹੀ ਹੈ। ਨਿਊਜ਼ੀਲੈਂਡ ਵਿੱਚ ਕਮਿਊਨਿਟੀ ਟਰਾਂਸਮਿਸ਼ਨ ਦੇ ਆਖ਼ਰੀ ਕੇਸ ਦੇ ਸਬੂਤ ਨੂੰ 98 ਦਿਨ ਹੋ ਗਏ ਹਨ। ਕੋਵਿਡ -19 ਦਾ ਕਮਿਊਨਿਟੀ ‘ਚ ਫੈਲਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਕੱਲ੍ਹ 4,014 ਟੈੱਸਟ ਕੀਤੇ ਗਏ ਅਤੇ 282 ਟੈੱਸਟ ਮੈਨੇਜਡ ਆਈਸੋਲੇਸ਼ਨ ਅਤੇ ਕੁਆਰੰਟੀਨ ਵਿੱਚੋਂ ਵੀ ਕੀਤੇ ਗਏ। ਜਿਸ ਨਾਲ ਦੇਸ਼ ਵਿੱਚ ਪੂਰੇ ਕੀਤੇ ਗਏ ਕੁੱਲ ਟੈੱਸਟਾਂ ਦੀ ਗਿਣਤੀ 486,943 ਹੋ ਗਈ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਹਾਲੇ ਅਲਰਟ ਲੈਵਲ 1 ਦੌਰਾਨ ਲੋਕਾਂ ਲਈ ਪਬਲਿਕ ਵਿੱਚ ਮਾਸਕ ਪਾਉਣਾ ਜ਼ਰੂਰੀ ਨਹੀਂ ਹੈ ਕਿਉਂਕਿ ਕੋਵਿਡ -19 ਦਾ ਕਮਿਊਨਿਟੀ ‘ਚ ਫੈਲਣ ਦਾ ਕੋਈ ਸਬੂਤ ਨਹੀਂ ਹੈ। ਮਾਸਕ ਸਭ ਤੋਂ ਵੱਧ ਫ਼ਾਇਦੇਮੰਦ ਉਸ ਵੇਲੇ ਹੋਣਗੇ ਜਦੋਂ ਕੋਵਿਡ -19 ਕਮਿਊਨਿਟੀ ‘ਚ ਮੌਜੂਦ ਹੋਵੇਗਾ ਅਤੇ ਲੋਕੀ ਉਨ੍ਹਾਂ ਹਾਲਤਾਂ ਵਿੱਚ ਹੋਣ ਜਿੱਥੇ ਉਹ ਇੱਕ ਦੂਜੇ ਦੇ ਨੇੜੇ ਹੋਣ।
ਸਿਹਤ ਮੰਤਰਾਲੇ ਨੇ ਅੱਜ ਇਹ ਵੀ ਦੱਸਿਆ ਕਿ 641,400 ਲੋਕਾਂ ਨੇ ਕੋਵਿਡ -19 ਟਰੇਸਰ ਐਪ ਡਾਊਨਲੋਡ ਕੀਤਾ ਹੈ। ਇੱਥੇ 86,224 ਪੋਸਟਰ ਬਣਾਏ ਗਏ ਹਨ ਅਤੇ 1,987,955 ਪੋਸਟਰ ਸਕੈਨ ਹੋਏ ਹਨ। ਐਪ ਵਿੱਚ 65,803 ਮੈਨੂਅਲ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1569 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹੀ ਹਨ। ਜਿਨ੍ਹਾਂ ਵਿੱਚੋਂ 1,219 ਕੰਨਫ਼ਰਮ ਤੇ 350 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 1524 ਹੀ ਹੈ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਹੁਣ 23 ਹੈ ਅਤੇ ਸਾਰੇ ਹੀ ਮੈਨੇਜਡ ਆਈਸੋਲੇਸ਼ਨ ਤੇ ਕੁਆਰੰਟੀਨ ਸਹੂਲਤਾਂ ਵਿੱਚ ਹਨ। ਨਿਊਜ਼ੀਲੈਂਡ ਵਿੱਚ ਕੋਈ ਵੀ ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਦਾਖ਼ਲ ਨਹੀਂ ਹੈ। ਮੌਤਾਂ ਦੀ ਗਿਣਤੀ 22 ਹੀ ਹੈ।