ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਕਮਿਊਨਿਟੀ ‘ਚੋਂ 6 ਹੋਰ ਨਵੇਂ ਕੇਸ ਸਾਹਮਣੇ ਆਏ

ਵੈਲਿੰਗਟਨ, 22 ਅਗਸਤ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਕਮਿਊਨਿਟੀ ‘ਚੋਂ 6 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 4 ਕੇਸ ਆਕਲੈਂਡ ਕਲੱਸਟਰ ਨਾਲ ਸੰਬੰਧਿਤ ਹਨ ਜਦੋਂ ਕਿ 2 ਕੇਸਾਂ ਦੀ ਜਾਂਚ ਅਧੀਨ ਹੈ। ਅੱਜ ਦੇ ਨਵੇਂ ਕੇਸਾਂ ਵਿੱਚੋਂ 2 ਘਰੇਲੂ ਸੰਪਰਕ ਅਤੇ 2 ਚਰਚ ਸੰਪਰਕ ਦੇ ਹਨ ਜਦੋਂ ਕਿ ਦੂਸਰੇ 2 ਕੇਸਾਂ ਦੀ ਜਾਂਚ ਚੱਲ ਰਹੀ ਹੈ। ਕਲੱਸਟਰ ਨਾਲ ਜੁੜੇ 145 ਲੋਕ ਹਨ ਜਿਨ੍ਹਾਂ ਨੂੰ ਆਕਲੈਂਡ ਕੁਆਰੰਟੀਨ ਸਹੂਲਤ ਵਿੱਚ ਭੇਜਿਆ ਗਿਆ ਹੈ। ਇਸ ਵਿੱਚ 75 ਲੋਕ ਸ਼ਾਮਲ ਹਨ ਜਿਨ੍ਹਾਂ ਨੇ ਕੋਵਿਡ -19 ਅਤੇ ਉਨ੍ਹਾਂ ਦੇ ਘਰੇਲੂ ਸੰਪਰਕਾਂ ਲਈ ਪਾਜ਼ੇਟਿਵ ਟੈੱਸਟ ਕੀਤੇ ਹਨ।
ਸਹਿਤ ਮੰਤਰਾਲੇ ਨੇ ਕਿਹਾ ਕਿ ਦੇਸ਼ ‘ਚ ਵਿੱਚ 9 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਦਾਖ਼ਲ ਹਨ, ਮਿਡਲਮੋਰ ਵਿਚਲੇ 4 ਮਰੀਜ਼ ਵਿੱਚੋਂ 3 ਮਰੀਜ਼ ਇੰਟੈਂਸਿਵ ਕੇਅਰ ਵਿੱਚ ਹਨ। ਇਸ ਤੋਂ ਇਲਾਵਾ ਨੌਰਥ ਸ਼ੋਰ ਹਸਪਤਾਲ ਵਿੱਚ 2 ਮਰੀਜ਼, ਆਕਲੈਂਡ ਸਿਟੀ ਹਸਪਤਾਲ ਵਿੱਚ 2 ਅਤੇ ਵਾਇਕਾਟੋ ਹਸਪਤਾਲ ਵਿੱਚ 1 ਵਿਅਕਤੀ ਦਾਖ਼ਲ ਹਨ।
ਉਨ੍ਹਾਂ ਕਿਹਾ ਦੇਸ਼ ਵਿੱਚ ਕੁੱਲ 111 ਕੇਸ ਐਕਟਿਵ ਹਨ, ਜਿਨ੍ਹਾਂ ਵਿੱਚੋਂ 92 ਕੇਸਾਂ ਦਾ ਸੰਬੰਧ ਆਕਲੈਂਡ ਅਗਸਤ ਕਮਿਊਨਿਟੀ ਕਲੱਸਟਰ ਨਾਲ ਹੈ, ਜਿਨ੍ਹਾਂ ਦਾ ਸੌਰਸ ਮਿਸਟ੍ਰੀ ਬਣਿਆ ਹੋਇਆ ਹੈ। 16 ਕੇਸਾਂ ਦਾ ਸਿੱਧਾ ਸੰਬੰਧ ਵਿਦੇਸ਼ ਯਾਤਰਾ ਤੋਂ ਵਾਪਸ ਆਇਆਂ ਨਾਲ ਹੈ। ਕੁੱਲ ਕੰਨਫ਼ਰਮ ਕੇਸਾਂ ਦੀ ਗਿਣਤੀ 1,321 ਹੈ। ਕੱਲ੍ਹ 12,256 ਟੈੱਸਟ ਕੀਤੇ ਗਏ, ਜਿਸ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੀਤੇ ਗਏ ਟੈੱਸਟਾਂ ਦੀ ਗਿਣਤੀ 685,476 ਹੋ ਗਈ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1671 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹੀ ਹਨ। ਜਿਨ੍ਹਾਂ ਵਿੱਚੋਂ 1,321 ਕੰਨਫ਼ਰਮ ਤੇ 350 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 1538 ਹੀ ਹੈ, ਕਿਉਂਕਿ 7 ਕੇਸ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 111 ਹੋ ਗਈ ਹੈ। ਨਿਊਜ਼ੀਲੈਂਡ ਵਿੱਚ 9 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ। ਮੌਤਾਂ ਦੀ ਗਿਣਤੀ 22 ਹੀ ਹੈ।