ਕੋਰੋਨਾਵਾਇਰਸ: ਪੰਜਾਬ ‘ਚ ਮਾਮਲਿਆਂ ਦੀ ਗਿਣਤੀ ਵੱਧਣ ਲੱਗੀ

ਚੰਡੀਗੜ੍ਹ, 23 ਮਾਰਚ – ਪੰਜਾਬ ‘ਚ ਕੋਰੋਨਾ ਵਾਇਰਸ ਦੇ ਹੁਣ ਤੱਕ ਕੁੱਲ 23 ਤੋਂ ਵਧ ਦੇ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਖ਼ਤਰਨਾਕ ਵਾਇਰਸ ਦੀ ਦਹਿਸ਼ਤ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਦੇ ਨਾਲ-ਨਾਲ ਪੁਲਿਸ ਤੇ ਸਥਾਨਕ ਪ੍ਰਸ਼ਾਸਨ ਵੀ ਮੈਦਾਨ ‘ਚ ਉਤਰ ਆਇਆ ਹੈ। ਇਸ ਸਬੰਧੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਰਾਜ ਦਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਕੋਵਿਡ-19 ਦੇ ਵਾਇਰਸ ਦੀ ਸੰਚਾਰ ਦੀ ਕੜੀ ਤੋੜਨ ਲਈ ਪੱਬਾਂ ਭਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਜਿੱਥੇ ਵਿਦੇਸ਼ਾਂ ਤੋਂ ਆਏ ਲੋਕਾਂ ‘ਤੇ ਪੂਰੀ ਨਜ਼ਰ ਰੱਖ ਰਿਹਾ ਹੈ ਉੱਥੇ ਉਨ੍ਹਾਂ ਦੀ ਭਾਲ ਕਰ ਕੇ ਸਕਰੀਨਿੰਗ ਵੀ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਜਿੱਥੇ ਇਸ ਵਾਇਰਸ ਨਾਲ ਸੂਬੇ ‘ਚ 1 ਮੌਤ ਹੋ ਚੁੱਕੀ ਹੈ ਉੱਥੇ ਪੀੜਤ ਵਿਅਕਤੀਆਂ ਦੇ 23 ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਤੱਕ ਸਿਹਤ ਵਿਭਾਗ ਵੱਲੋਂ 251 ਸੈਂਪਲ ਜਾਂਚ ਲਈ ਭੇਜੇ ਹਨ, ਜਿਨ੍ਹਾਂ ‘ਚੋਂ 183 ਲੋਕਾਂ ਦੇ ਸੈਂਪਲ ਨੈਗੇਟਿਵ ਆਏ ਹਨ ਤੇ 45 ਵਿਅਕਤੀਆਂ ਦੇ ਭੇਜੇ ਸੈਂਪਲਾਂ ਦੇ ਨਤੀਜੇ ਦੀ ਉਡੀਕ ਹੈ।
ਹੁਣ ਤੱਕ ਭਾਰਤ ਵਿੱਚ ਕੋਰੋਨਾਵਾਇਰਸ ਦੇ ਪਿੜਤਾਂ ਦੀ ਗਿਣਤੀ 536 ਹੋ ਗਈ ਹੈ, ਜਿਨ੍ਹਾਂ ਵਿਚੋਂ 9 ਦੌ ਮੌਤ ਹੋ ਗਈ ਹੈ। ਮਹਾਰਾਸ਼ਟਰ ਦੇ ਵਿੱਚ ਕਰੋਰਨਾਵਾਇਰਸ ਦੇ ਕਰਸਾਂ ਦੀ ਗਿਣਤੀ 101 ਹੋ ਗਈ ਹੈ।