ਜੈਸਿੰਡਾ ਅਰਡਨ ਨੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

ਵੈਲਿੰਗਟਨ, 26 ਅਕਤੂਬਰ – ਇੱਥੇ ਅੱਜ ਗਵਰਨਰ ਜਨਰਲ ਡੈਮੀ ਪੇਟਾਸਸੀ ਰੈਡੀ ਨੇ ਦੇਸ਼ ਦੀ ਨਵੀਂ 40ਵੀਂ ਪ੍ਰਧਾਨ ਮੰਤਰੀ ਜੈਸਿੰਡਾ ਅਰਡਨ ਨੂੰ ਸਰਕਾਰੀ ਹਾਊਸ ਵਿੱਚ ਅਧਿਕਾਰਤ ਤੌਰ ‘ਤੇ ਸਹੁੰ ਚੁਕਾਈ। ਜੈਸਿੰਡਾ ਅਰਡਨ ਦੇਸ਼ ਦੀ ਸਭ ਤੋਂ ਛੋਟੀ ਉਮਰ ਦੀ ਪਹਿਲੀ ਤੇ ਤੀਜੀ ਮਹਿਲਾ ਪ੍ਰਧਾਨ ਮੰਤਰੀ ਬਣ ਗਈ ਹੈ।

ਗਵਰਨਰ ਜਨਰਲ ਰੈਡੀ ਵੱਲੋਂ ਪ੍ਰਧਾਨ ਮੰਤਰੀ ਜੈਸਿੰਡਾ ਅਰਡਨ ਦੇ ਨਾਲ ਉਪ ਪ੍ਰਧਾਨ ਮੰਤਰੀ ਵਿਨਸਟਨ ਪੀਟਰਜ਼ ਅਤੇ ਹੋਰ ਕੈਬਨਿਟ ਮੰਤਰੀਆਂ ਨੂੰ ਵੀ ਅਹੁਦਿਆਂ ਦੀ ਸਹੁੰ ਚੁਕਾਈ। ਇਸ ਮੌਕੇ ਕੈਬਨਿਟ ਮੰਤਰੀਆਂ ਨੂੰ ਉਨ੍ਹਾਂ ਦੇ ਵਿਭਾਗਾਂ ਦੀ ਵੰਡ ਵੀ ਕੀਤੀ ਗਈ।