ਡਾ. ਸੁਰਿੰਦਰ ਪਾਲ ਸਿੰਘ ਓਬਰਾਏ ਗੁਰਦੁਆਰਾ ਸਿੰਘ ਸਭਾ ਵੱਲੋਂ ਸਨਮਾਨਤ

ਕੈਪਸ਼ਨ- ਡਾ ਸੁਰਿੰਦਰ ਪਾਲ ਸਿੰਘ ਓਬਰਾਏ ਨੂੰ ਸਨਮਾਨਤ ਕਰਦੇ ਹੋਏ ਜਗਦੇਵ ਸਿੰਘ ਭੁਲਰ ਪ੍ਰਧਾਨ, ਅਜਾਇਬ ਸਿੰਘ ਚੱਠਾ ਸਾਬਕਾ ਪ੍ਰਧਾਨ ਅਤੇ ਤੇਜਾ ਸਿੰਘ ਉਪ ਪ੍ਰਧਾਨ। ਜੱਸਾ ਸਿੰਘ ਸੰਧੂ ਸਰਬਤ ਦਾ ਭਲਾ ਟਰੱਸਟ ਦੀ ਪਟਿਆਲਾ ਇਕਾਈ ਦੇ ਮੁਖੀ ਖੜ੍ਹੇ ਹਨ।

ਪਟਿਆਲਾ , 1 ਫਰਵਰੀ – 31 ਜਨਵਰੀ ਨੂੰ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਜ-2 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਸੰਬੰਧੀ ਚਲਣ ਵਾਲੇ ਸਾਰ ਭਰ ਦੇ ਪ੍ਰੋਗਰਾਮਾ ਦੀ ਲੜੀ ਵਿੱਚ ”ਗੁਰਮਤਿ ਸਮਾਗਮ” ਅਯੋਜਤ ਕੀਤਾ ਗਿਆ, ਜਿਸ ਵਿੱਚ ਪ੍ਰਸਿਧ ਕੀਰਤਨੀਏ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਪਹਿਰਾ ਦਿੰਦਿਆਂ ਸਮਾਜ ਦੇ ਸਾਰੇ ਵਰਗਾਂ ਦੀ ਬਿਹਤੀ ਲਈ ਸਮਾਜ ਸੇਵਾ ਰਾਹੀਂ ਮਦਦ ਕਰਨ ਵਾਲੇ ਡਾ. ਸੁਰਿੰਦਰ ਪਾਲ ਸਿੰਘ ਓਬਰਾਏ ਪ੍ਰਬੰਧਕੀ ਟਰੱਸਟੀ ਸਰਬਤ ਦਾ ਭਲਾ ਟਰੱਸਟ ਨੂੰ ਸਿਰੋਪਾਓ ਅਤੇ ਪਲੇਕ ਦੇ ਕੇ ਸਨਮਾਨਤ ਕੀਤਾ ਗਿਆ।

ਇਸ ਮੌਕੇ ‘ਤੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ ਬੋਲਦਿਆਂ ਉਜਾਗਰ ਸਿੰਘ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਅਤੇ ਮੈਂਬਰ ਪ੍ਰਬੰਧਕੀ ਕਮੇਟੀ ਨੇ ਕਿਹਾ ਕਿ ਡਾ. ਸੁਰਿੰਦਰ ਪਾਲ ਸਿੰਘ ਓਬਰਾਏ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਪਹਿਰਾ ਦਿੰਦਿਆਂ ਦੀਨ ਦੁਖੀਆਂ ਦੀ ਸੇਵਾ ਕਰ ਰਹੇ ਹਨ। ਉਹ ਹੁਣ ਤੱਕ 100 ਵਿਅਕਤੀਆਂ ਨੂੰ ਕਰੋੜਾਂ ਰੁਪਏ ਦੀ ਬਲੱਡ ਮਨੀ ਦੇ ਕੇ ਜੀਵਨ ਦਾਨ ਦੇ ਚੁੱਕੇ ਹਨ। ਇਸ ਤੋਂ ਇਲਾਵਾ ਗ਼ਰੀਬਾਂ ਨੂੰ ਮੁਫ਼ਤ ਮਕਾਨ, ਹਸਪਤਾਲਾਂ ਵਿੱਚ ਡਾਇਲਸਿਸਿ ਮਸ਼ੀਨਾ, ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਅਤੇ ਅਨੇਕਾ ਪ੍ਰਾਜੈਕਟ ਚਲਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਲੜੀ ਵਿੱਚ ਡਾ. ਰਤਨ ਸਿੰਘ ਜੱਗੀ ਨੂੰ ਸਨਮਾਨਤ ਕਰ ਚੁੱਕੀ ਹੈ। ਇਸੇ ਤਰ੍ਹਾਂ ਅਗਲੇ ਪ੍ਰੋਗਰਾਮਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ‘ਤੇ ਪਹਿਰਾ ਦੇਣ ਵਾਲੇ ਹੋਰ ਵਿਅਕਤੀਆਂ ਨੂੰ ਵੀ ਸਨਮਾਨਤ ਕਰੇਗੀ। ਇਸ ਮੌਕੇ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੇਵ ਸਿੰਘ ਭੁੱਲਰ, ਸਰਬਜੀਤ ਸਿੰਘ ਬੱਸੀ ਸੀਨੀਅਰ ਉਪ ਪ੍ਰਧਾਨ, ਇੰਦਰਬੀਰ ਸਿੰਘ ਜਨਰਲ ਸਕੱਤਰ, ਅਜਇਬ ਸਿੰਘ ਚੱਠਾ ਸਾਬਕਾ ਪ੍ਰਧਾਨ ਅਤੇ ਸੰਯੁਕਤ ਸਕੱਤਰ ਵਰਿੰਦਰ ਸਿੰਘ ਭਾਟੀਆ ਮੌਜੂਦ ਸਨ।