ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ ਦਾ ਦੇਹਾਂਤ

ਅਨੰਦਪੁਰ ਸਾਹਿਬ – 30 ਜੁਲਾਈ ਦੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ ਦਾ ਦਿਹਾਂਤ ਹੋ ਗਿਆ। ਜਥੇਦਾਰ ਗਿਆਨੀ ਤਰਲੋਚਨ ਸਿੰਘ ਸਥਾਨਕ ਮੁਹੱਲਾ ਨਵੀਂ ਆਬਾਦੀ ਸਥਿਤ ਆਪਣੀ ਰਿਹਾਇਸ਼ ਵਿਖੇ ਸੁੱਤੇ ਪਏ ਸਨ ਕਿ ਰਾਤ ਕਰੀਬ 1 ਵਜੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਤੇ ਉਨ੍ਹਾਂ ਨੂੰ ਤੁਰੰਤ ਸ੍ਰੀ ਗੁਰੂ ਤੇਗ ਬਹਾਦਰ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਲਿਜਾਇਆ ਗਿਆ। ਜਿਥੇ ਡਾ. ਪਲਵਿੰਦਰਜੀਤ ਸਿੰਘ ਕੰਗ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਗਿਆਨੀ ਤਰਲੋਚਨ ਸਿੰਘ ਦੇ ਭਰਾ ਬਾਬਾ ਜਰਨੈਲ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਸਸਕਾਰ 1 ਅਗਸਤ ਨੂੰ ਚਰਨ ਗੰਗਾ ਸ਼ਮਸ਼ਾਨਘਾਟ ਅਨੰਦਪੁਰ ਸਾਹਿਬ ਵਿਖੇ ਕੀਤਾ ਜਾਵੇਗਾ।