ਦਿੱਲੀ ਵਿੱਚ ਰਿਕਾਰਡ ਤੋੜ ਬਾਰਿਸ਼

ਨਵੀਂ ਦਿੱਲੀ, 30 ਅਗਸਤ (ਏਜੰਸੀ) – ਉਂਝ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਬਾਰਿਸ਼ ਹੋ ਰਹੀ ਹੈ, ਪਰ ਅੱਜ ਇਥੇ ਇਸ ਮੌਸਮ ਦੀ ਸਭ ਤੋਂ ਵੱਧ 59.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 24 ਘੰਟਿਆਂ ਵਿੱਚ ਹੋਈ ਇਸ ਭਾਰੀ ਬਾਰਿਸ਼ ਨਾਲ ਇਕ ਵਾਰ ਫਿਰ ਦਿੱਲੀ ਦੀਆਂ ਸੜਕਾਂ ‘ਤੇ ਪਾਣੀ ਜਮ੍ਹਾਂ ਹੋਣ ਨਾਲ ਟਰੈਫ਼ਿਕ ਜਾਮ ਹੋ ਗਿਆ ਅਤੇ ਲੋਕਾਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਇਸ ਬਾਰਿਸ਼ ਨਾਲ ਤਾਪਮਾਨ ਵਿੱਚ ਗਿਰਾਵਟ ਜ਼ਰੂਰ ਆਈ ਹੈ ਅਤੇ ਲੋਕਾਂ ਗਰਮੀ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਦੌਰਾਨ ਅੱਜ ਚੰਡੀਗੜ੍ਹ ਵਿੱਚ ਵੀ ਭਰਵੀਂ ਬਾਰਿਸ਼ ਹੋਈ।