ਪੰਜਾਬ ‘ਚ ਕੈਪਟਨ ਦੀ ਸਰਕਾਰ

ਆਕਲੈਂਡ – 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀ ਜਨਤਾ ਨੇ ਕਾਂਗਰਸ ਪਾਰਟੀ ਨੂੰ ਵੱਡੀ ਜਿੱਤ ਦੁਆਈ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ। ਅਕਾਲੀ-ਭਾਜਪਾ ਗਠਜੋੜ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਸੂਬੇ ਵਿੱਚ ਨਵੀਂ ਉਭਰੀ ਆਮ ਆਦਮੀ ਪਾਰਟੀ (ਆਪ) ਜੋ ਸਰਕਾਰ ਬਣਾਉਣ ਦੇ ਦਾਅਵੇ ਕਰਦੀ ਸੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਆਪ ਸੂਬੇ ਵਿੱਚ ਵੱਡੀ ਵਿਰੋਧੀ ਪਾਰਟੀ ਦੇ ਤੌਰ ‘ਤੇ ਸਾਹਮਣੇ ਆਈ ਹੈ।