ਪੰਜਾਬ ਵਿੱਚ ਵਿਮੁਕਤ ਜਾਤੀ ਕਮਿਸ਼ਨ ਦਾ ਗਠਨ ਜਲਦੀ

ਚੰਡੀਗੜ੍ਹ – ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਵਿਮੁਕਤ ਜਾਤੀਆਂ ਨਾਲ ਸਬੰਧਿਤ ਮਸਲਿਆਂ ਨੂੰ ਸੁਲਝਾਉਣ ਲਈ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਇਸ ਵਿਮੁਕਤ ਜਾਤੀ ਕਮਿਸ਼ਨ ਦਾ ਚੇਅਰਮੈਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਨੂੰ ਨਿਯੁਕਤ ਕੀਤਾ ਜਾਵੇਗਾ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਪੰਜਾਬ ਪ੍ਰਦੇਸ਼ ਵਿਮੁਕਤ ਜਾਤੀ ਸੰਗਠਨ ਦੇ ਪ੍ਰਧਾਨ ਡਾ. ਤਰਸੇਮ ਸਿੰਘ ਮਾਹਲਾ ਦੀ ਅਗਵਾਈ ਵਿੱਚ ਇਕ ਵਫ਼ਦ ਨਾਲ ਮੀਟਿੰਗ ਤੋਂ ਬਾਅਦ ਇਸ ਸਬੰਧ ਵਿੱਚ ਐਡਵੋਕੇਟ ਜਨਰਲ ਦਫ਼ਤਰ ਨੂੰ ਹਦਾਇਤ ਦਿੱਤੀ ਹਨ।