ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਤੇ ਉੱਤਰ ਪ੍ਰਦੇਸ਼ ਦੇ ਮੰਤਰੀ ਚੇਤਨ ਚੌਹਾਨ ਦਾ ਦੇਹਾਂਤ

ਨਵੀਂ ਦਿੱਲੀ, 18 ਅਗਸਤ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਓਪਨਰ ਤੇ ਉੱਤਰ ਪ੍ਰਦੇਸ਼ ਦੇ ਮੰਤਰੀ ਚੇਤਨ ਚੌਹਾਨ ਦਾ 16 ਅਗਸਤ ਨੂੰ ਦੇਹਾਂਤ ਹੋ ਗਿਆ ਹੈ। ਉਹ 73 ਸਾਲ ਦੇ ਸਨ। ਇਸ ਵੇਲੇ ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਚੌਹਾਨ ਨੂੰ ਕੋਰੋਨਾਵਾਇਰਸ ਕਾਰਣ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਅੱਜ ਉਨ੍ਹਾਂ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ।
ਚੇਤਨ ਚੌਹਾਨ ਨੇ 40 ਟੈੱਸਟ ਮੈਚਾਂ ਵਿੱਚ ਭਾਰਤ ਦੀ ਅਗਵਾਈ ਕੀਤੀ ਸੀ। ਉਹ ਸੁਨੀਲ ਗਾਵਸਕਰ ਨਾਲ ਸਭ ਤੋਂ ਲੰਬੇ ਸਮੇਂ ਤੱਕ ਓਪਨਰ ਬੱਲੇਬਾਜ਼ ਰਹੇ ਸਨ।