ਭਾਰਤ ਜੂਨੀਅਰ ਮਹਿਲਾ ਹਾਕੀ ਟੀਮ ਦਾ ਕਾਂਸੀ ਦੇ ਤਗਮੇ ‘ਤੇ ਕਬਜ਼ਾ

ਮੌਂਸ਼ੇਨਗਲੈਡਬਾਖ – 4 ਅਗਸਤ ਨੂੰ ਇੱਥੇ ਖੇਡੇ ਗਏ ਜੂਨੀਅਰ ਮਹਿਲਾ ਵਿਸ਼ਵ ਕੱਪ ਦੇ ਤੀਜੇ ਅਤੇ ਚੌਥੇ ਸਥਾਨ ਦੇ ਲਈ ਹੋਏ ਮੁਕਾਬਲੇ ਵਿੱਚ ਭਾਰਤ ਜੂਨੀਅਰ ਮਹਿਲਾ ਹਾਕੀ ਟੀਮ ਨੇ ਇਤਿਹਾਸ ਸਿਰਜਦੇ ਹੋਏ ਪਹਿਲੀ ਵਾਰ ਕਾਂਸੀ ਦਾ ਤਗਮਾ ਜਿੱਤ ਲਿਆ ਹੈ। ਭਾਰਤੀ ਟੀਮ ਨੇ ਪੈਨਲਟੀ ਸ਼ੂਟਆਊਟ ਵਿੱਚ ਇੰਗਲੈਂਡ ਨੂੰ 3-2 ਨਾਲ ਹਰਾ ਕੇ ਵਿਸ਼ਵ ਕੱਪ ਵਿੱਚ ਤੀਜਾ ਸਥਾਨ ਹਾਸਿਲ ਕੀਤਾ। ਮੈਚ ਦੇ ਨਿਰਧਾਰਤ ਸਮੇਂ ਦੌਰਾਨ ਦੋਵੇਂ ਟੀਮਾਂ 1-1 ਗੋਲ ਕਰਕੇ ਬਰਾਬਰ ਰਹੀਆਂ।