ਭਾਰਤੀ ਮਹਿਲਾ ਹਾਕੀ ਟੀਮ ਏਸ਼ੀਆ ਕੱਪ ਦੇ ਸੈਮੀ ਫਾਈਨਲ ‘ਚ

ਕੁਆਲਾਲੰਪੁਰ – ਭਾਰਤੀ ਮਹਿਲਾ ਹਾਕੀ ਟੀਮ ਨੇ 8ਵੇਂ ਮਹਿਲਾ ਏਸ਼ੀਆ ਹਾਕੀ ਕੱਪ ਟੂਰਨਾਮੈਂਟ ਵਿੱਚ ਮੇਜ਼ਬਾਨ ਮਲੇਸ਼ੀਆ ਨੂੰ 2-0 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ। ਭਾਰਤੀ ਟੀਮ ਨੇ ਵਲੋਂ ਦੋਵੇਂ ਗੋਲ ਮੈਚ ਦੇ ਦੂਜੇ ਅੱਧ ਵਿੱਚ ਪੂਨਮ ਰਾਣੀ ਨੇ 39ਵੇਂ ਅਤੇ ਲਿੱਲੀ ਚਾਨੂ ਨੇ 46ਵੇਂ ਮਿੰਟ ਵਿੱਚ ਕੀਤੇ। ਸੈਮੀਫਾਈਨਲ ਵਿੱਚ ਭਾਰਤ ਦਾ ਮੁਕਾਬਲਾ ਕੋਰੀਆ ਨਾਲ ਹੋਵੇਗਾ।