ਭਾਰਤ ਵਿੱਚ ਕੋਰੋਨਾਵਾਇਰਸ ਦੇ 171 ਮਾਮਲੇ

ਨਵੀਂ ਦਿੱਲੀ, 19 ਮਾਰਚ – ਦੇਸ਼ ਭਰ ਵਿੱਚ 18 ਮਾਰਚ ਦਿਨ ਬੁੱਧਵਾਰ ਨੂੰ 28 ਨਵੇਂ ਲੋਕਾਂ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਨਾਲ ਹੋਣ ਵਾਲਾ ਰੋਗ ‘ਕੋਵਿਡ- 19’ ਦਾ ਪਤਾ ਚੱਲਿਆ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 171 ਤੱਕ ਪਹੁੰਚ ਚੁੱਕੀ ਹੈ। ਬੁੱਧਵਾਰ ਨੂੰ ਸਾਹਮਣੇ ਆਉਣ ਵਾਲੇ ਨਵੇਂ ਮਾਮਲੇ ਲੱਦਾਖ ਤੋਂ ਲੈ ਕੇ ਤਾਮਿਲਨਾਡੂ ਦੇ 10 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹਨ।