ਮੁੱਖ ਮੰਤਰੀ ਬਾਦਲ ਦੇ ਨਵੇਂ ਸਲਾਹਕਾਰ ਸ. ਗਰੇਵਾਲ ਹੋਣਗੇ

ਚੰਡੀਗੜ੍ਹ – ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਹੈ। ਮੁੱਖ
ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸ. ਬਾਦਲ ਨੇ ਸ. ਮਹੇਸ਼ਇੰਦਰ ਸਿੰਘ ਗਰੇਵਾਲ ਦੀ ਨਿਯੁਕਤੀ ਵਾਲੀ ਫਾਈਲ ‘ਤੇ ਦਸਤਖਤ ਕਰ ਦਿੱਤੇ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਬਾਰੇ ਰਸਮੀ ਹੁਕਮ ਵੀ ਕਰ ਦਿੱਤੇ ਹਨ।