ਮੁੱਖ ਮੰਤਰੀ ੧੩ ਤੇ ੧੮ ਸਤੰਬਰ ਨੂੰ ਸੰਸਦ ਮੈਂਬਰਾਂ, ਵਿਧਾਇਕਾਂ ਤੇ ਸੀਨੀਅਰ ਨੇਤਾਵਾਂ ਨੂੰ ਨਹੀਂ ਮਿਲਣਗੇ

ਚੰਡੀਗੜ੍ਹ, 11 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਕੁਝ ਜ਼ਰੂਰੀ ਰੁਝੇਵਿਆਂ ਕਰਕੇ 13 ਸਤੰਬਰ ਅਤੇ 18 ਸਤੰਬਰ ਨੂੰ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਨਹੀਂ ਮਿਲ ਸਕਣਗੇ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਵੀਰਵਾਰ ਨੂੰ ਫਾਜ਼ਲਿਕਾ ਵਿਖੇ ਇੱਕ ਸਮਾਗਮ ਵਿੱਚ ਸ਼ਿਰਕਤ…… ਕਰਨ ਕਰਕੇ 13 ਸਤੰਬਰ ਨੂੰ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਨਹੀਂ ਮਿਲਣਗੇ। ਇਸੇ ਤਰ੍ਹਾਂ ਮੁੱਖ ਮੰਤਰੀ ਦਾ 18 ਸਤੰਬਰ ਨੂੰ ਖਡੂਰ ਸਾਹਿਬ ਵਿਖੇ ਇੱਕ ਸਿਆਸੀ ਕਾਨਫਰੰਸ ਵਿੱਚ ਜਾਣ ਦਾ ਪ੍ਰੋਗਰਾਮ ਹੈ ਜਿਸ ਕਰਕੇ ਉਹ ਇਸ ਦਿਨ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਨਹੀਂ ਮਿਲ ਸਕਣਗੇ। ਹਾਲਾਂ ਕਿ ਸ. ਬਾਦਲ ਆਮ ਲੋਕਾਂ ਨੂੰ ਤੈਅ ਪ੍ਰੋਗਰਾਮ ਅਨੁਸਾਰ ਸ਼ਾਮ 4.00 ਵਜੇ ਤੋਂ 6.00 ਵਜੇ ਤੱਕ ਮਿਲਣਗੇ।
ਬੁਲਾਰੇ ਨੇ ਅੱਗੇ ਆਖਿਆ ਕਿ ਇਸ ਨਾਲ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਹੋਣ ਵਾਲੀ ਅਸੁਵਿਧਾ ਦਾ ਸਾਨੂੰ ਅਫ਼ਸੋਸ ਹੈ।