ਰਣੀਕੇ ਨੂੰ ਹਾਈ-ਕੋਰਟ ਤੋਂ ਸੁਖ ਦਾ ਸਾਹ

ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਪਸ਼ੂ ਪਾਲਣ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਸੁਖ ਦਾ ਸਾਹ ਦਿੱਤਾ ਹੈ। ਹਾਈ ਕੋਰਟ ਵਿੱਚ ਬਾਰਡਰ ਏਰੀਆ ਵਿਕਾਸ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਚੀਫ਼ ਜਸਟਿਸ ਅਰਜਨ ਕੁਮਾਰ ਸੀਕਰੀ ਅਤੇ ਜਸਟਿਸ ਆਰ. ਕੇ. ਜੈਨ ‘ਤੇ ਆਧਾਰਿਤ ਬੈਂਚ ਨੇ ਖਾਰਜ ਕਰ ਦਿੱਤਾ।