ਵੈਲਿੰਗਟਨ ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਲਗਾਇਆ ਗਿਆ ਦੂਜਾ ਖ਼ੂਨਦਾਨ ਕੈਂਪ

ਵੈਲਿੰਗਟਨ, 27 ਅਕਤੂਬਰ – ਵੈਲਿੰਗਟਨ ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ ਦੀ ਟੀਮ ਵੱਲੋਂ ਐਨਜ਼ੈੱਡ ਬਲੱਡ ਵਿਭਾਗ ਦੇ ਸਹਿਯੋਗ ਨਾਲ ਨੌਕਸ ਚਰਚ, ਲੋਅਰ ਹੱਟ ਵਿਖੇ ਦੂਜਾ ਖ਼ੂਨਦਾਨ ਕੈਂਪ ਲਗਾਇਆ ਗਿਆ। ਅੱਜ ਦੇ ਖ਼ੂਨਦਾਨ ਕੈਂਪ ਵਿੱਚ ਨੌਜਵਾਨਾਂ ਵੱਲੋਂ ਨੌਂ ਯੂਨਿਟ ਖ਼ੂਨ-ਦਾਨ ਕੀਤਾ ਗਿਆ ਅਤੇ ਆਉਣ ਵਾਲੇ ਕੁੱਝ ਕੁ ਦਿਨਾਂ ‘ਚ ਹੋਰਨਾਂ ਕਲੱਬ ਮੈਂਬਰਾਂ ਵੱਲੋਂ ਪਲਾਜ਼ਮਾ ਦਾਨ ਕੀਤਾ ਜਾਵੇਗਾ। ਅੱਜ ਦੇ ਇਸ ਵਿਸ਼ੇਸ਼ ਖ਼ੂਨਦਾਨ ਕੈਂਪ ਦਾ ਮੰਤਵ ਸਵੈ-ਇੱਛਾ ਨਾਲ ਤੰਦਰੁਸਤ ਖ਼ੂਨ ਦੇਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ ਤੇ ਇਹ ਸਮਝਾਉਣਾ ਹੈ ਕਿ ਉਨ੍ਹਾਂ ਦੇ ਛੋਟੇ ਜਿਹੇ ਯੋਗਦਾਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।
ਵੈਲਿੰਗਟਨ ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ ਦੇ ਦੂਜੇ ਖ਼ੂਨਦਾਨ ਕੈਂਪ ਨੂੰ ਸਫਲ ਬਣਾਉਣ ਲਈ ਐਨਜ਼ੈੱਡ ਬਲੱਡ ਬੈਂਕ ਅਤੇ ਸਾਰੇ ਦਾਨੀ ਸੱਜਣਾਂ ਦਾ ਕਲੱਬ ਦੀ ਕਮੇਟੀ ਤਹਿ ਦਿਲੋਂ ਧੰਨਵਾਦ ਕਰਦੀ ਹੈ। ਕਲੱਬ ਦੀਆਂ ਭਵਿੱਖੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਤੁਸੀਂ ਹੇਠਾਂ ਦਿੱਤੇ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹੋ :-
021 047 6589, 021 065 7640, 027 244 3336