ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਪਿਤਾ ਤਰਲੋਕ ਸਿੰਘ ਅਗਵਾਨ ਦਾ ਦੇਹਾਂਤ

929314__16ਆਕਲੈਂਡ -8 ਮਈ ਦਿਨ ਸ਼ੁੱਕਰਵਾਰ ਨੂੰ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਤੇ ਨਿਊਜ਼ੀਲੈਂਡ ਰਹਿੰਦੇ ਸ. ਸਰਵਨ ਸਿੰਘ ਅਗਵਾਨ ਦੇ ਪਿਤਾ 84 ਸਾਲਾ ਸ. ਤਰਲੋਕ ਸਿੰਘ ਅਗਵਾਨ ਦਾ ਦੇਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬਿਮਾਰ ਹੋਣ ਕਰਕੇ ਅੰਮ੍ਰਿਤਸਰ ਦੇ ਹਸਪਤਾਲ ‘ਚ ਜੇਰੇ ਇਲਾਜ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 12 ਮਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਅਗਵਾਨ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ, ਪ੍ਰਧਾਨ ਸ਼੍ਰੋਮਣੀ ਕਮੇਟੀ ਸਮੇਤ ਪੰਥਕ ਹਸਤੀਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇੱਥੇ ਦੀਆਂ ਧਾਰਮਿਕ ਤੇ ਸਿੱਖ ਸੰਸਥਾਵਾਂ ਦੇ ਨਾਲ ਪੰਜਾਬੀ ਮੀਡੀਆ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।