ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਮਨਾਇਆ ਜਾਵੇਗਾ ਆਜ਼ਾਦੀ ਦਿਵਸ

ਨਵੀਂ ਦਿੱਲੀ, 14 ਅਗਸਤ (ਏਜੰਸੀ) – ਦੇਸ਼ ਭਰ ਵਿੱਚ 15 ਅਗਸਤ ਦਿਨ ਬੁੱਧਵਾਰ ਨੂੰ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਜਧਾਨੀ ਦਿੱਲੀ ਹੀ ਨਹੀਂ ਬਲਕਿ ਪੂਰੇ ਦੇਸ਼ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰਾਜਧਾਨੀ ਵਿੱਚ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜ਼ਮੀਨ ਤੋਂ ਲੈ ਕੇ ਆਸਮਾਨ ਤੱਕ ਚੌਕਸੀ ਵਰਤੀ ਜਾ ਰਹੀ ਹੈ। ਦਿੱਲੀ ਪੁਲਿਸ ਤੇ ਨੀਮ ਫੌਜੀ ਬਲਾਂ ਦੇ ਹਜ਼ਾਰਾਂ………. ਜਵਾਨ ਸ਼ਹਿਰ ਵਿਚ ਤੇ ਆਸ-ਪਾਸ ਤਾਇਨਾਤ ਕੀਤੇ ਗਏ ਹਨ।
ਲਾਲ ਕਿਲ੍ਹਾ ਜਿਥੇ ਕਿ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤਿਰੰਗਾ ਝੰਡਾ ਲਹਿਰਾਉਣਗੇ ਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਨੇੜੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਲਾਲ ਕਿਲ੍ਹੇ ਤੋਂ ਇਲਾਵਾ ਪ੍ਰਮੁੱਖ ਸਥਾਨ ਜਿਵੇਂ ਸੰਸਦ ਭਵਨ, ਕੌਮਾਂਤਰੀ ਹਵਾਈ ਅੱਡਿਆਂ, ਰੇਲਵੇ ਸਟੇਸਨਾਂ, ਬੱਸ ਟਰਮੀਨਲਾਂ ਤੇ ਮੈਟਰੋ ਸਟੇਸ਼ਨਾਂ ਉਪਰ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਸੁਰੱਖਿਆ ਦਾ ਲਗਾਤਾਰ ਜਾਇਜ਼ਾ ਲੈ ਰਹੀਆਂ ਹਨ।
ਇਸ ਤੋਂ ਇਲਾਵਾ ਦੇਸ਼ ਭਰ ਵਿੱਚ ਵੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਵਧਾ ਦਿੱਤੀ ਗਈ ਹੈ। ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਤੋਂ ਇਲਾਵਾ ਜਨਤਕ ਭੀੜ-ਭਾੜ ਵਾਲੀਆਂ ਥਾਵਾਂ ‘ਤੇ ਪੁਲਿਸ ਜਵਾਨਾਂ ਦੀ ਤਾਇਨਾਤੀ ਕੀਤੀ ਗਈ ਹੈ। ਆਜ਼ਾਦੀ ਦਿਹਾੜੇ ਨੂੰ ਲੈ ਕੇ ਦੇਸ਼ ਭਰ ਵਿਚ ਰੰਗਾ-ਰੰਗ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿਸ ਲਈ ਸਕੂਲੀ ਬੱਚਿਆਂ ਵੱਲੋਂ ਕਈ ਦਿਨਾਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।