ਸਾਰੇ ਜ਼ਿਲ੍ਹਿਆਂ ਦੇ ਏ. ਡੀ. ਸੀ. (ਡੀ) ਪਰਵਾਸੀ ਪੰਜਾਬੀਆਂ ਲਈ ਨੋਡਲ ਅਫਸਰ ਨਿਯੁਕਤ

ਚੰਡੀਗੜ੍ਹ 09 ਜਨਵਰੀ – ਪੰਜਾਬ ਸਰਕਾਰ ਨੇ ਅੱਜ ਪਰਵਾਸੀ ਪੰਜਾਬੀਆਂ (ਐਨ. ਆਰ. ਆਈਜ਼) ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਮਸਲਿਆਂ ਅਤੇ ਮਾਮਲਿਆਂ ਦੀ ਸੁਣਵਾਈ ਲਈ ਸਾਰੇ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਨੂੰ ਨੋਡਲ ਅਫਸਰ ਨਿਯੁਕਤ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਰਾਕੇਸ਼ ਸਿੰਘ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।