ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 5 ਅਪ੍ਰੈਲ – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰੇ 9 ਤੋਂ 12 ਵਜੇ ਤੱਕ ਸੁੰਦਰ ਜਲੌ ਸਜਾਏ ਗਏ। ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੇ ਦਰਸ਼ਨਾਂ ਲਈ ਤੋਸ਼ਾਖਾਨੇ ਵਿਖੇ ਰੱਖੀਆਂ ਗਈਆਂ ਬੇਸ਼ਕੀਮਤੀ ਤੇ ਇਤਿਹਾਸਕ ਵਸਤੂਆਂ ਰੱਖੀਆਂ ਗਈਆਂ। ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕੇ ਮਹਿਲ ਵਿਖੇ ਸਾਰਾ ਦਿਨ ਗੁਰਮਤਿ ਦੀਵਾਨ ਸਜਾਏ ਗਏ।