ਸ੍ਰੀ ਗੁਰੂ ਨਾਨਕ ਦੇਵ ਜਾ ਦਾ ਪ੍ਰਕਾਸ਼ ਪੁਰਬ 2 ਦਸੰਬਰ ਨੂੰ ਗੁਰਦੁਆਰਾ ਬੰਬੇ ਹਿਲ ਵਿਖੇ ਮਨਾਇਆ ਜਾਵੇਗਾ

ਆਕਲੈਂਡ – ਸ੍ਰੀ ਗੁਰੂ ਨਾਨਕ ਦੇਵ ਜਾ ਦਾ ਪ੍ਰਕਾਸ਼ ਪੁਰਬ 28 ਨਵੰਬਰ ਦਿਨ ਬੁੱਧਵਾਰ ਨੂੰ ਹੈ। ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਬੰਬੇ ਹਿਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜਾ ਦਾ ਪ੍ਰਕਾਸ਼ ਪੁਰਬ 2 ਦਸੰਬਰ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਸਵਿੰਦਰ ਸੰਧੂ ਨੇ ਫੋਨ ਰਾਹੀ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਸਬੰਧੀ……… ਦੱਸਿਆ ਕਿ 30 ਨਵੰਬਰ ਨੂੰ ਅਖੰਡ ਪਾਠ ਆਰੰਭ ਹੋਣਗੇ ਅਤੇ 2 ਦਸੰਬਰ ਨੂੰ ਸਵੇਰੇ 10.30 ਵਜੇ ਅਖੰਡ ਪਾਠ ਜੀ ਦੇ ਭੋਗ ਪਾਏ ਜਾਣਗੇ ਅਤੇ ਵਿਸ਼ੇਸ਼ ਕੀਰਤਨ ਸਮਾਗਮ ਸਜੇਗਾ। ਜਿਨ੍ਹਾਂ ਵਿੱਚ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਬਲਕਾਰ ਸਿੰਘ ਤੇ ਸਾਥੀ ਸ਼ਬਦ ਕੀਰਤਨ ਕਰਨਗੇ, ਉਨ੍ਹਾਂ ਤੋਂ ਉਪਰੰਤ ਪੰਜਾਬ ਤੋਂ ਉਚੇਚੇ ਤੌਰ ‘ਤੇ ਪਹੁੰਚੇ ਸੰਤ ਨਿਰਮਲ ਸਿੰਘ ਅਵਾਦਾਨ (ਜਨਰਲ ਸਕੱਤਰ ਸ੍ਰੀ ਗੁਰੂ ਰਵਿਦਾਸ ਸਾਧੂ ਸਮੁਦਾਇ ਸੁਸਾਇਟੀ, ਪੰਜਾਬ) ਕੀਰਤਨ ਅਤੇ ਕਥਾ ਵਿਚਾਰਾਂ ਕਰਨਗੇ।  ੧.੩੦ ਵਜੇ ਦੁਪਿਹਰ ਦਿਵਾਨ ਦੀ ਸਮਾਪਤੀ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਜਨਰਲ ਸਕੱਤਰ ਜਸਵਿੰਦਰ ਸੰਧੂ ਵਲੋਂ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਜਿਹੜੇ ਵੀ ਸਜਣ  ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼  ਪੁਰਬ ਵਾਲੇ ਦਿਨ ਗੁਰੂ ਗਰ ਦੇ ਲੰਗਰ ਜਾਂ ਕਿਸੇ ਵੀ ਤਰ੍ਹਾਂ ਦੀ ਸੇਵਾ ਲੈਣਾ ਚਾਹੁੰਦੇ ਹਨ ਉਹ ਉਨ੍ਹਾਂ ਨਾਲ 021 945 745 ਨੰਬਰ ‘ਤੇ ਸੰਪਰਕ ਕਰ ਸਕਦੇ ਹਨ।