ਅਮਰੀਕੀ ਸਮਾਜ ‘ਚ ਸਿੱਖ ਭਾਈਚਾਰੇ ਦਾ ਯੋਗਦਾਨ ਸ਼ਲਾਘਾਯੋਗ – ਬਰਾਕ ਓਬਾਮਾ

ਨਵੀਂ ਦਿੱਲੀ, 9 ਅਗਸਤ (ਏਜੰਸੀ) – ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਟੈਲੀਫੋਨ ਕਰਕੇ ਵਿਨਕੋਸਿਨ ਦੇ ਇੱਕ ਗੁਰਦੁਆਰੇ ਵਿੱਚ ਹੋਈ ਗੋਲੀਬਾਰੀ ‘ਤੇ ਦੁੱਖ ਪ੍ਰਗਟ ਕੀਤਾ। ਓਬਾਮਾ ਨੇ ਕਿਹਾ ਕਿ ਇਸ ਘਟਨਾ ਦੀ ਪੂਰੀ ਜਾਂਚ ਕਰਵਾਈ ਜਾਵੇਗੀ । ਉਨ੍ਹਾਂ ਨੇ ਅਮਰੀਕੀ ਸਮਾਜ ਵਿੱਚ ਸਿੱਖ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਡਾ. ਮਨਮੋਹਨ ਸਿੰਘ ਨੇ ਅਮਰੀਕੀ ਰਾਸ਼ਟਰਪਤੀ ਨੂੰ ਅਮਰੀਕਾ ਦੀ ਸਰਕਾਰ ਅਤੇ ਲੋਕਾਂ ਵਲੋਂ ਦਿੱਤੀ ਗਈ ਹਮਾਇਤ ਦਾ ਧੰਨਵਾਦ ਕਰਦਿਆਂ ਆਸ ਪ੍ਰਗਟ ਕੀਤੀ ਕਿ ਅਜਿਹੀ ਘਟਨਾ ਭਵਿੱਖ ਵਿੱਚ ਨਾ ਵਾਪਰੇ ਇਸ ਲਈ ਅਮਰੀਕਾ ਵਲੋਂ ਠੋਸ ਕਾਰਵਾਈ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੋਵਾਂ ਨੂੰ ਹਿੰਸਾ ਅਤੇ ਨਫਰਤ ਦੀ ਵਿਚਾਰ ਧਾਰਾ ਵਿਰੁੱਧ ਸੰਘਰਸ਼ ਜਾਰੀ ਰੱਖਣਾ ਹੋਵੇਗਾ।