ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਹਿੰਸਾ, 4 ਕਿਸਾਨਾਂ ਸਣੇ 8 ਦੀ ਮੌਤ

ਲਖੀਮਪੁਰ ਖੀਰੀ, 3 ਅਕਤੂਬਰ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਦੌਰਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਵਿਚਾਲੇ ਟਕਰਾਅ ਹੋ ਗਿਆ। ਇਸ ਦੌਰਾਨ ਹੋਈ ਹਿੰਸਾ ‘ਚ 8 ਜਣਿਆਂ ਦੀ ਮੌਤ ਹੋ ਗਈ ਹੈ। ਪੁਲੀਸ ਮੁਤਾਬਿਕ ਮ੍ਰਿਤਕਾਂ ਵਿੱਚ 4 ਕਿਸਾਨ ਸ਼ਾਮਲ ਹਨ। ਮ੍ਰਿਤਕ ਕਿਸਾਨਾਂ ਦੀ ਸ਼ਨਾਖ਼ਤ ਲਵਪ੍ਰੀਤ ਸਿੰਘ (20), ਦਲਜੀਤ ਸਿੰਘ (35), ਨਛੱਤਰ ਸਿੰਘ (60) ਅਤੇ ਗੁਰਵਿੰਦਰ ਸਿੰਘ (19) ਵਜੋਂ ਹੋਈ ਹੈ। ਇਸ ਘਟਨਾ ਵਿੱਚ 12 ਤੋਂ 15 ਵਿਅਕਤੀ ਜ਼ਖਮੀ ਵੀ ਹੋਏ ਦੱਸੇ ਗਏ ਹਨ ਤੇ ਹਸਪਤਾਲ ਦਾਖਲ ਹਨ। ਮ੍ਰਿਤਕਾਂ ਵਿੱਚ ਬਾਕੀ ਚਾਰ ਜਣੇ ਤਿੰਨ ਭਾਜਪਾ ਵਰਕਰ ਤੇ ਇਕ ਡਰਾਈਵਰ ਦੱਸਿਆ ਜਾ ਰਿਹਾ ਹੈ।
ਸੰਯੁਕਤ ਕਿਸਾਨ ਮੋਰਚੇ ਨੇ ਘਟਨਾ ਲਈ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਤੇ ਸਾਥੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਮੰਤਰੀ ਦੇ ਪੁੱਤਰ ਅਤੇ ਉਸ ਦੇ ਸਮਰਥਕਾਂ ਦੀਆਂ ਗੱਡੀਆਂ ਨੇ ਪਹਿਲਾਂ ਕਿਸਾਨਾਂ ਨੂੰ ਦਰੜ ਦਿੱਤਾ। ਦੋ ਰਾਹਗੀਰ ਵੀ ਗੱਡੀ ਹੇਠ ਆ ਕੇ ਮਾਰੇ ਗਏ। ਇਸ ਤੋਂ ਬਾਅਦ ਹਿੰਸਾ ਸ਼ੁਰੂ ਹੋਈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰੀ ਮੰਤਰੀ ਦਾ ਪੁੱਤਰ ਅਜੈ ਮਿਸ਼ਰਾ ਖ਼ੁਦ ਵੀ ਇਕ ਕਾਰ ਵਿੱਚ ਮੌਜੂਦ ਸੀ ਜਿਸ ਨੇ ਕਿਸਾਨਾਂ ਨੂੰ ਟੱਕਰ ਮਾਰੀ। ਪਰ ਅਧਿਕਾਰੀਆਂ ਦਾ ਵੇਖਦਿਆਂ ਸੀਨੀਅਰ ਪੁਲੀਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਕਿਸਾਨਾਂ ਵੱਲੋਂ ਦੇਰ ਰਾਤ ਬਾਗਪਤ ਹਾਈਵੇਅ ਜਾਮ ਕੀਤੇ ਜਾਣ ਦੀਆਂ ਵੀ ਰਿਪੋਰਟਾਂ ਹਨ। ਦਿੱਲੀ-ਸਹਾਰਨਪੁਰ ਰੋਡ ‘ਤੇ ਵੀ ਕਿਸਾਨਾਂ ਨੇ ਧਰਨਾ ਲਾ ਦਿੱਤਾ ਹੈ। ਕਿਸਾਨਾਂ ਨੇ ਸ਼ਾਮਲੀ ਦੀਆਂ ਸੜਕਾਂ ‘ਤੇ ਲੇਟ ਕੇ ਆਪਣਾ ਰੋਸ ਜਤਾਇਆ।
ਖ਼ਬਰਾਂ ਮੁਤਾਬਿਕ ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਮੰਤਰੀ ਦੇ ਪੁੱਤਰ ਅਤੇ ਉਸ ਦੇ ਸਮਰਥਕਾਂ ਦੀਆਂ ਗੱਡੀਆਂ ਨੇ ਪਹਿਲਾਂ ਕਿਸਾਨਾਂ ਨੂੰ ਦਰੜ ਦਿੱਤਾ। ਦੋ ਰਾਹਗੀਰ ਵੀ ਗੱਡੀ ਹੇਠ ਆ ਕੇ ਮਾਰੇ ਗਏ। ਇਸ ਤੋਂ ਬਾਅਦ ਹਿੰਸਾ ਸ਼ੁਰੂ ਹੋਈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰੀ ਮੰਤਰੀ ਦਾ ਪੁੱਤਰ ਅਜੈ ਮਿਸ਼ਰਾ ਖ਼ੁਦ ਵੀ ਇਕ ਕਾਰ ਵਿੱਚ ਮੌਜੂਦ ਸੀ ਜਿਸ ਨੇ ਕਿਸਾਨਾਂ ਨੂੰ ਟੱਕਰ ਮਾਰੀ। ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਪੱਥਰ ਮਾਰੇ ਤੇ ਗੱਡੀ ਪਲਟ ਗਈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗੱਡੀ ਪਲਟ ਗਈ ਤੇ ਦੋ ਜਣੇ ਹੇਠਾਂ ਆ ਗਏ। ਇਸ ਦੌਰਾਨ ਇਲਾਕੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਨਾਲ ਸੁਰੱਖਿਆ ਬਲਾਂ ਨੂੰ ਵੱਡੀ ਗਿਣਤੀ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ। ਤਰਾਈ ਇਲਾਕੇ ਦੇ ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ ਦੇ ਸੱਟਾਂ ਲੱਗੀਆਂ ਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਲਖੀਮਪੁਰ ਖੇੜੀ ਵਿੱਚ ਸਥਿਤੀ ਬੇਹੱਦ ਤਣਾਅਪੂਰਨ ਦੱਸੀ ਜਾ ਰਹੀ ਹੈ। ਲਖੀਮਪੁਰ ਖੀਰੀ ਦੇ ਵਧੀਕ ਐੱਸਪੀ ਅਰੁਣ ਕੁਮਾਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਇਸ ਦਰਦਨਾਕ ਘਟਨਾ ਲਈ ਕਿਸਾਨ ਜੋ ਆਖਣਗੇ ਉਸੇ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਖੇਤੀ ਕਾਨੂੰਨਾਂ ਖ਼ਿਲਾਫ਼ ਮੁਜ਼ਾਹਰਾ ਕਰ ਰਹੇ ਕਿਸਾਨ ਇਲਾਕੇ ਵਿੱਚ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦਾ ਤਿਕੁਨੀਆ-ਬਨਬੀਰਪੁਰ ਮਾਰਗ ਉੱਤੇ ਵਿਰੋਧ ਕਰ ਰਹੇ ਸਨ। ਕੇਸ਼ਵ ਇਲਾਕੇ ਦੇ ਦੌਰੇ ਉੱਤੇ ਸਨ। ਕਈ ਕਿਸਾਨ ਇਸ ਘਟਨਾ ਵਿੱਚ ਗੰਭੀਰ ਜ਼ਖ਼ਮੀ ਹੋ ਗਏ ਹਨ। ਘਟਨਾ ਤੋਂ ਬਾਅਦ ਗ਼ੁੱਸੇ ਵਿੱਚ ਆਏ ਮੁਜ਼ਾਹਰਾਕਾਰੀਆਂ ਨੇ ਦੋ ਵਾਹਨਾਂ ਨੂੰ ਰੋਕ ਕੇ ਅੱਗ ਲਾ ਦਿੱਤੀ। ਮੌਰਿਆ ਬਨਬੀਰਪੁਰ ਦੇ ਦੌਰੇ ਉੱਤੇ ਆਏ ਸਨ ਜੋ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਜੱਦੀ ਪਿੰਡ ਹੈ। ਕਿਸਾਨ ਉੱਥੇ ਉਪ ਮੁੱਖ ਮੰਤਰੀ ਦਾ ਵਿਰੋਧ ਕਰਨ ਲਈ ਇਕੱਤਰ ਹੋਏ ਸਨ। ਘਟਨਾ ਵਿੱਚ ਕਈ ਪੱਤਰਕਾਰਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਵੀ ਮਿਲੀ ਹੈ। ਕੁੱਝ ਰਿਪੋਰਟਾਂ ਮੁਤਾਬਿਕ ਅਣਪਛਾਤੇ ਵਿਅਕਤੀਆਂ ਨੇ ਕਿਸਾਨਾਂ ‘ਤੇ ਗੋਲੀ ਵੀ ਚਲਾਈ। ਜਵਾਬ ਵਿੱਚ ਰੋਸ ਪ੍ਰਗਟਾਉਣ ਵਾਲਿਆਂ ਨੇ ਜੀਪਾਂ ਨੂੰ ਅੱਗ ਲਾ ਦਿੱਤੀ। ਵੇਰਵਿਆਂ ਮੁਤਾਬਿਕ ਇਨ੍ਹਾਂ ਵਿੱਚੋਂ ਇਕ ਵਾਹਨ ਕੇਂਦਰੀ ਮੰਤਰੀ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦਾ ਵੀ ਹੈ। ਸਵੇਰੇ ਹਜ਼ਾਰਾਂ ਕਿਸਾਨ ਪਹਿਲਾਂ ਤਿਕੁਨੀਆ ਪਹੁੰਚੇ ਸਨ ਜਿੱਥੇ ਉਹ ਯੂਪੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾ ਰਹੇ ਸਨ। ਮੌਰਿਆ ਨੇ ਬਨਬੀਪੁਰ ਪਿੰਡ ਵਿੱਚ ਕੇਂਦਰੀ ਮੰਤਰੀ ਵੱਲੋਂ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨੀ ਸੀ। ਜਦੋਂ ਕਿ ਕਿਸਾਨਾਂ ਨੇ ਮਹਾਰਾਜਾ ਅਗਰਸੇਨ ਖੇਡ ਮੈਦਾਨ ਵਿੱਚ ਬਣਾਏ ਗਏ ਹੈਲੀਪੈਡ ਉੱਤੇ ਕਬਜ਼ਾ ਕਰ ਲਿਆ। ਉੱਥੇ ਹੀ ਉਪ ਮੁੱਖ ਮੰਤਰੀ ਦੇ ਹੈਲੀਕਾਪਟਰ ਨੇ ਲੈਂਡ ਕਰਨਾ ਸੀ। ਕਿਸਾਨ ਆਗੂ ਗੁਰਮਨੀਤ ਸਿੰਘ ਮਾਂਗਟ ਨੇ ਦੱਸਿਆ ਕਿ ਕਿਸਾਨ ਪਹਿਲਾਂ ਤਿਕੋਨੀਆ ਦੇ ਹੈਲੀਪੈਡ ਉੱਪਰ ਕਬਜ਼ਾ ਕਰ ਚੁੱਕੇ ਸਨ ਤੇ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਮੌਰੀਆ ਦਾ ਰੂਟ ਬਦਲ ਦਿੱਤਾ ਗਿਆ ਹੈ ਤਾਂ ਕਿਸਾਨ ਪਰਤਣੇ ਸ਼ੁਰੂ ਹੋ ਚੁੱਕੇ ਸਨ। ਸ੍ਰੀ ਮਾਂਗਟ ਨੇ ਘਟਨਾ ਦੇ ਵੇਰਵੇ ਦਿੰਦੇ ਦੱਸਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦਾ ਪੁੱਤਰ ਮੋਨੂੰ ਉਸ ਸਮੇਂ ਤਿੰਨ ਗੱਡੀਆਂ ਲੈ ਕੇ ਆਇਆ ਤੇ ਸੜਕ ਦੇ ਦੋਨੋਂ ਕਿਨਾਰੇ ਖੜ੍ਹੇ ਕਿਸਾਨਾਂ ਨੂੰ ਦਰੜ ਦਿੱਤਾ। ਇਸੇ ਦੌਰਾਨ ਉਨ੍ਹਾਂ ਦੀ ਇੱਕ ਗੱਡੀ ਉਲਟ ਕੇ ਖਤਾਨਾਂ ਵਿੱਚ ਚਲੀ ਗਈ ਤੇ ਪੁੱਤਰ ਦੇ ਨਾਲ ਆਏ ਕਥਿਤ ਸਾਥੀ ਭੱਜਣ ਲੱਗੇ। ਕਿਸਾਨਾਂ ਨੇ ਉਨ੍ਹਾਂ ਵਿੱਚੋਂ ਦੋ ਨੂੰ ਫੜ ਕੇ ਪੁਲੀਸ ਅਧਿਕਾਰੀਆਂ ਦੇ ਹਵਾਲੇ ਕੀਤਾ। ਐੱਸਕੇਐਮ ਆਗੂ ਤਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਸਿੱਧਾ ਉਸ ਉੱਤੇ ਵਾਹਨ ਚੜ੍ਹਾਉਣ ਦੀ ਕੋਸ਼ਿਸ਼ ਕਰ ਕੇ ਗੋਲੀਆਂ ਵੀ ਚਲਾਈਆਂ ਗਈਆਂ ਤੇ ਇੱਕ ਦੀ ਮੌਤ ਆਸ਼ੀਸ਼ ਮਿਸ਼ਰਾ ਅਤੇ ਉਸ ਦੀ ਟੀਮ ਦੁਆਰਾ ਕੀਤੀ ਗਈ ਗੋਲੀਬਾਰੀ ਨਾਲ ਹੋਈ ਹੈ। ਉਪ ਮੁੱਖ ਮੰਤਰੀ ਦਾ ਦੌਰਾ ਹੁਣ ਰੱਦ ਕਰ ਦਿੱਤਾ ਗਿਆ ਹੈ। ਤਿਕੁਨੀਆ ਵਿੱਚ ਗ਼ੁੱਸੇ ‘ਚ ਆਏ ਕਿਸਾਨਾਂ ਨੇ ਉਨ੍ਹਾਂ ਦੇ ਨਾਂ ਦੇ ਪੋਸਟਰ ਵੀ ਪਾੜ ਦਿੱਤੇ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਲਖੀਮਪੁਰ ਜਾ ਰਹੇ ਹਨ।