ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦਾ 89 ਸਾਲ ਦੀ ਉਮਰ ‘ਚ ਦੇਹਾਂਤ

ਲਖਨਊ, 21 ਅਗਸਤ – ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦਾ 89 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਖਨਊ ਦੇ ਸੰਜੇ ਗਾਂਧੀ ਮੈਡੀਕਲ ਇੰਸਟੀਚਿਊਟ ਵਿੱਚ ਦੇਰ ਰਾਤ ਆਖ਼ਰੀ ਸਾਹ ਲਿਆ। ਕਲਿਆਣ ਸਿੰਘ ਭਾਰਤੀ ਜਨਤਾ ਪਾਰਟੀ ਦੇ ਬਜ਼ੁਰਗ ਨੇਤਾ ਸਨ ਤੇ ਪਿਛਲੇ ਕੁੱਝ ਸਮੇਂ ਤੋਂ ਉਨ੍ਹਾਂ ਦੀ ਤਬੀਅਤ ਖ਼ਰਾਬ ਸੀ। ਉਹ ਜੂਨ 1991 ਤੋਂ ਦਸੰਬਰ 1992 ਅਤੇ ਸਤੰਬਰ 1997 ਤੋਂ ਨਵੰਬਰ 1999 ਤੱਕ ਦੋ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਰਹੇ। ਜਦੋਂ6 ਦਸੰਬਰ 1992 ਨੂੰ ਬਾਬਰੀ ਮਸਜਿਦ ਢਾਹੀ ਗਈ ਸੀ ਉਸ ਵੇਲੇ ਕਲਿਆਣ ਸਿੰਘ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸਨ। ਉਹ ਹਿਮਾਚਲ ਪ੍ਰਦੇਸ ਦੇ ਸਾਬਕਾ ਰਾਜਪਾਲ ਵੀ ਸਨ। ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਹੋਰ ਆਗੂਆਂ ਨੇ ਦੁੱਖ ਪ੍ਰਗਟ ਕੀਤਾ।