ਏਸ਼ਿਆਈ ਖੇਡਾਂ: ਭਾਰਤੀ ਪੁਰਸ਼ਾਂ ਦੀ 10 ਮੀਟਰ ਏਅਰ ਪਿਸਟਲ ਟੀਮ ਨੇ ਸੋਨ ਤਗਮਾ ਜਿੱਤਿਆ

ਹਾਂਗਜ਼ੂ, 28 ਸਤੰਬਰ – ਅੱਜ ਇਥੇ ਏਸ਼ਿਆਈ ਖੇਡਾਂ ਵਿੱਚ ਭਾਰਤ ਦੀ ਪੁਰਸ਼ 10 ਮੀਟਰ ਏਅਰ ਪਿਸਟਲ ਟੀਮ ਨੇ ਸੋਨ ਤਗਮਾ ਜਿੱਤ ਲਿਆ ਪਰ ਵਿਅਕਤੀਗਤ ਮੁਕਾਬਲੇ ਦੇ ਫਾਈਨਲ ਵਿੱਚ ਥਾਂ ਬਣਾਉਣ ਵਾਲੇ ਦੇਸ਼ ਦੇ ਦੋਵੇਂ ਨਿਸ਼ਾਨੇਬਾਜ਼ ਤਗਮੇ ਜਿੱਤਣ ਵਿੱਚ ਨਾਕਾਮ ਰਹੇ।
ਸਰਬਜੋਤ ਸਿੰਘ, ਅਰਜੁਨ ਸਿੰਘ ਚੀਮਾ ਅਤੇ ਸ਼ਵਿ ਨਰਵਾਲ ਨੇ ਚੀਨ ਦੀ ਟੀਮ ਨੂੰ ਬੇਹੱਦ ਕਰੀਬੀ ਮੈਚ ਵਿੱਚ ਹਰਾ ਕੇ ਸਿਖਰਲਾ ਸਥਾਨ ਹਾਸਲ ਕੀਤਾ ਅਤੇ ਭਾਰਤ ਨੂੰ ਨਿਸ਼ਾਨੇਬਾਜ਼ੀ ਵਿੱਚ ਚੌਥਾ ਸੋਨ ਤਗਮਾ ਦਵਿਾਇਆ।
ਭਾਰਤੀ ਨਿਸ਼ਾਨੇਬਾਜ਼ਾਂ ਨੇ ਚੱਲ ਰਹੀਆਂ ਖੇਡਾਂ ਵਿੱਚ ਹੁਣ ਤੱਕ 4 ਸੋਨ, 4 ਚਾਂਦੀ ਅਤੇ 5 ਕਾਂਸੀ ਦੇ ਤਗਮੇ ਜਿੱਤੇ ਹਨ।