ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ੍ਰੀਲੰਕਾ ਨੂੰ 19 ਦੌੜਾਂ ਨਾਲ ਹਰਾ ਕੇ ਸੋਨ ਤਮਗਾ ਜਿੱਤਿਆ

ਹਾਂਗਜੂ, 25 ਸਤੰਬਰ – ਭਾਰਤ ਨੇ ਤੇਜ਼ ਗੇਂਦਬਾਜ਼ ਟੀ. ਸਾਧੂ ਦੇ ਸ਼ਾਨਦਾਰ ਪ੍ਰਦਰਸ਼ਨ ਬਦੌਲਤ ਸ੍ਰੀਲੰਕਾ ਨੂੰ ਫਾਈਨਲ ਵਿੱਚ 19 ਦੌੜਾਂ ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਮੁਕਾਬਲੇ ‘ਚ ਸੋਨ ਤਮਗਾ ਜਿੱਤਿਆ। ਇਹ ਭਾਰਤ ਦਾ ਦੂਜਾ ਸੋਨ ਤਗਮਾ ਹੈ। ਭਾਰਤੀ ਮਹਿਲਾ ਕ੍ਰਿਕਟ ਟੀਮ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈ ਰਹੀ ਸੀ, ਇਸ ਲਈ ਇਸ ਨੇ ਪਹਿਲੀ ਹੀ ਕੋਸ਼ਿਸ਼ ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ।
ਬੱਲੇਬਾਜ਼ੀ ਲਈ ਮੁਸ਼ਕਲ ਪਿੱਚ ‘ਤੇ ਭਾਰਤੀ ਮਹਿਲਾ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 7 ਵਿਕਟਾਂ ‘ਤੇ 116 ਦੌੜਾਂ ਬਣਾਈਆਂ, ਜਵਾਬ ‘ਚ ਲੰਕਾ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ‘ਤੇ 97 ਦੌੜਾਂ ਹੀ ਬਣਾ ਸਕੀ।