ਏਸ਼ੀਆਈ ਖੇਡਾਂ ‘ਚ ਸੋਨ ਤਗਮਾ ਜੇਤੂ ਤੇ ਅਰਜਨ ਐਵਾਰਡੀ ਦੌੜਾਕ ਹਰੀ ਚੰਦ ਦਾ ਦੇਹਾਂਤ

1978 ਬੈਂਕਾਕ ਏਸ਼ੀਅਨ ਖੇਡਾਂ ‘ਚ ਸੋਨੇ ਦਾ ਤਗਮਾ ਜਿੱਤਿਆ ਸੀ
ਨਵੀਂ ਦਿੱਲੀ, 13 ਜੂਨ – ਏਸ਼ੀਆਈ ਖੇਡਾਂ ‘ਚ ਲੰਮੀ ਦੌੜ ਵਿੱਚ ਸੋਨ ਤਗਮੇ ਜਿੱਤਣ ਵਾਲੇ ਦੌੜਾਕ ਹਰੀ ਚੰਦ ਦਾ 69 ਸਾਲ ਦੀ ਉਮਰ ਵਿੱਚ ਅੱਜ ਸਵੇਰੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਜੱਦੀ ਪਿੰਡ ਘੋੜੇਵਾਹਾ ਵਿੱਚ ਦੇਹਾਂਤ ਹੋ ਗਿਆ। ਉਹ ਸੀਆਰਪੀਐਫ ਦੇ ਕਮਾਡੈਂਟ ਵਜੋਂ ਸੇਵਾਮੁਕਤ ਹੋਏ ਸਨ। ਉਨ੍ਹਾਂ 1975 ਦੀ ਏਸ਼ੀਆ ਚੈਂਪੀਅਨਸ਼ਿਪ ਵਿੱਚ 10 ਹਜ਼ਾਰ ਮੀਟਰ ਵਿੱਚ ਸੋਨੇ ਅਤੇ 5 ਹਜ਼ਾਰ ਮੀਟਰ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਇਸ ਤੋਂ ਬਾਅਦ ਉਨ੍ਹਾਂ 1978 ਵਿੱਚ ਬੈਂਕਾਕ ਏਸ਼ੀਆਈ ਖੇਡਾਂ ਵਿੱਚ 5 ਹਜ਼ਾਰ ਅਤੇ 10 ਹਜ਼ਾਰ ਮੀਟਰ ਦੌੜ ਵਿੱਚ 2 ਸੋਨ ਤਗਮੇ ਜਿੱਤੇ ਸਨ। ਉਨ੍ਹਾਂ 1976 ਅਤੇ 1980 ਦੀਆਂ ਉਲੰਪਿਕ ਖੇਡਾਂ ਵਿੱਚ ਵੀ ਹਿੱਸਾ ਲਿਆ। ਉਨ੍ਹਾਂ ਨੂੰ ਅਰਜਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਗੌਰਤਲਬ ਹੈ ਕਿ ਉਹ ਬੀਤੇ ਕੁੱਝ ਸਮੇਂ ਤੋਂ ਬਿਮਾਰ ਸਨ ਤੇ ਜਲੰਧਰ ਦੇ ਕੈਪੀਟਲ ਹਸਪਤਾਲ ਵਿੱਚ ਜੇਰੇ ਇਲਾਜ ਸਨ।