ਕਰਜ਼ਾ ਮੁਆਫ਼ੀ ਬਾਰੇ ਇਸ਼ਤਿਹਾਰਾਂ ਤੋਂ ਲੋਕ ਸਾਵਧਾਨ ਰਹਿਣ – ਆਰਬੀਆਈ

ਮੁੰਬਈ, 11 ਦਸੰਬਰ – ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਪ੍ਰਿੰਟ ਮੀਡੀਆ ਦੇ ਨਾਲ-ਨਾਲ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਕਰਜ਼ਾ ਮੁਆਫੀ ਦੀਆਂ ਪੇਸ਼ਕਸ਼ਾਂ ਨਾਲ ਸਬੰਧਤ ਗੁੰਮਰਾਹਕੁੰਨ ਇਸ਼ਤਿਹਾਰਾਂ ਤੋਂ ਲੋਕਾਂ ਨੂੰ ਸਾਵਧਾਨ ਕੀਤਾ ਹੈ। ਆਰਬੀਆਈ ਵੱਲੋਂ ਜਾਰੀ ਬਿਆਨ ਅਨੁਸਾਰ ਉਸ ਨੇ ਕਰਜ਼ਾ ਮੁਆਫ਼ੀ ਦੀ ਪੇਸ਼ਕਸ਼ ਕਰਕੇ ਕਰਜ਼ਦਾਰਾਂ ਨੂੰ ਲੁਭਾਉਣ ਵਾਲੇ ਕੁਝ ਗੁੰਮਰਾਹਕੁੰਨ ਇਸ਼ਤਿਹਾਰਾਂ ਦਾ ਨੋਟਿਸ ਲਿਆ ਹੈ। ਇਹ ਸੰਸਥਾਵਾਂ ਪ੍ਰਿੰਟ ਮੀਡੀਆ ਦੇ ਨਾਲ-ਨਾਲ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀ ਅਜਿਹੀਆਂ ਕਈ ਮੁਹਿੰਮਾਂ ਦਾ ਸਰਗਰਮੀ ਨਾਲ ਪ੍ਰਚਾਰ ਕਰ ਰਹੀਆਂ ਹਨ। ਅਜਿਹੀਆਂ ਰਿਪੋਰਟਾਂ ਵੀ ਹਨ ਕਿ ਅਜਿਹੀਆਂ ਸੰਸਥਾਵਾਂ ਬਿਨਾਂ ਕਿਸੇ ਅਧਿਕਾਰ ਦੇ ਕਰਜ਼ਾ ਮੁਆਫੀ ਸਰਟੀਫਿਕੇਟ ਜਾਰੀ ਕਰਨ ਲਈ ਸੇਵਾ/ਕਾਨੂੰਨੀ ਫੀਸਾਂ ਵਸੂਲਦੀਆਂ ਹਨ। ਕੇਂਦਰੀ ਬੈਂਕ ਨੇ ਕਿਹਾ ਕਿ ਜਨਤਾ ਨੂੰ ਸਾਵਧਾਨ ਕੀਤਾ ਜਾਂਦਾ ਹੈ ਕਿ ਉਹ ਅਜਿਹੀਆਂ ਝੂਠੀਆਂ ਅਤੇ ਗੁੰਮਰਾਹਕੁੰਨ ਮੁਹਿੰਮਾਂ ਦਾ ਸ਼ਿਕਾਰ ਨਾ ਹੋਣ ਅਤੇ ਅਜਿਹੀਆਂ ਘਟਨਾਵਾਂ ਦੀ ਸੂਚਨਾ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਦੇਣ।