ਕਾਂਗਰਸੀ ਆਗੂ ਸੁਨੀਲ ਜਾਖੜ ਭਾਜਪਾ ‘ਚ ਸ਼ਾਮਲ ਹੋਏ

ਨਵੀਂ ਦਿੱਲੀ, 19 ਮਈ – ਪੰਜਾਬ ਦੇ ਸਾਬਕਾ ਕਾਂਗਰਸੀ ਆਗੂ ਸੁਨੀਲ ਜਾਖੜ ਅੱਜ ਇੱਥੇ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਸ੍ਰੀ ਜਾਖੜ ਦੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਜਾ ਸਕਦਾ ਹੈ ਅਤੇ ਪੰਜਾਬ ਵਿੱਚ ਉਨ੍ਹਾਂ ਨੂੰ ਕੁੱਝ ਜ਼ਿੰਮੇਵਾਰੀ ਦਿੱਤੀ ਜਾਵੇਗੀ।