ਕੁਤਬ ਮੀਨਾਰ ‘ਤੇ ਹੋਏ ਗੁਰਮਤਿ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ

DSC_6944ਬਾਬਾ ਬੰਦਾ ਸਿੰਘ ਬਹਾਦਰ ਦਾ ਰਾਜ ਸਹੀ ਅਰਥਾਂ ਵਿੱਚ ਸਿੱਖ ਸਿਧਾਂਤਾਂ ਵਾਲਾ ਰਾਜ ਸੀ : ਗਿਆਨੀ ਗੁਰਬਚਨ ਸਿੰਘ
ਨਵੀਂ ਦਿੱਲੀ, 25 ਜੂਨ – ਬਾਬਾ ਬੰਦਾ ਸਿੰਘ ਬਹਾਦਰ ਦੇ 300ਵੇਂ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁਤਬ ਮੀਨਾਰ ਫ਼ੈਸਟੀਵਲ ਪਾਰਕ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਤਖਤ ਸਾਹਿਬਾਨਾਂ ਦੇ ਜਥੇਦਾਰ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸੰਤ ਮਹਾਂਪੁਰਸ਼ ਅਤੇ ਸਿਆਸੀ ਆਗੂਆਂ ਨੇ ਹਾਜ਼ਰੀ ਭਰੀ। ਪਹਿਲੀ ਵਾਰ ਕੁਤਬ ਮੀਨਾਰ ਤੇ ਕਰਵਾਏ ਗਏ ਸਮਾਗਮ ਵਿੱਚ ਦੇਸ਼ ਵਿਦੇਸ਼ ਦੀਆਂ ਹਜ਼ਾਰਾਂ ਸੰਗਤਾਂ ਨੇ ਦੁਪਹਿਰ ਬਾਅਦ 3.30 ਵਜੇ ਤੋਂ ਦੇਰ ਰਾਤ 1 ਵਜੇ ਤੱਕ ਚਲੇ ਦੀਵਾਨ ਵਿੱਚ ਬਾਬਾ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ।
ਸਮਾਗਮ ਦੀ ਥਾਂ ਤੋਂ ਥੋੜੀ ਦੂਰ ਦਿੱਲੀ ਕਮੇਟੀ ਵੱਲੋਂ ਪਾਰਕ ਰੂਪੀ ਵਿਕਸਿਤ ਕੀਤੀ ਜਾ ਰਹੀ ਯਾਦਗਾਰ ਵਿੱਚ ਦਿੱਲੀ ਸਰਕਾਰ ਵੱਲੋਂ ਬਾਬਾ ਜੀ ਦਾ ਬੁੱਤ ਲਗਾਉਣ ਵਾਸਤੇ ਨਹੀਂ ਦਿੱਤੀ ਜਾ ਰਹੀ ਮਨਜ਼ੂਰੀ ਵੀ ਸਮਾਗਮ ਦੌਰਾਨ ਚਰਚਾ ਵਿੱਚ ਰਹੀ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਜਿੱਥੇ ਦਿੱਲੀ ਸਰਕਾਰ ਨੂੰ ਬੁੱਤ ਦੀ ਮਨਜ਼ੂਰੀ ਦੇਣ ਲਈ ਇੱਕ ਹਫ਼ਤੇ ਦਾ ਅਲਟੀਮੇਟਮ ਦਿਤਾ ਉੱਥੇ ਹੀ ਪੰਥ ਦੇ ਉੱਘੇ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਨੇ ਬਾਬਾ ਜੀ ਦਾ ਇਤਿਹਾਸ ਢਾਡੀ ਵਾਰਾਂ ਰਾਹੀਂ ਗਾਇਨ ਕਰਦੇ ਹੋਏ ਨਿਹੰਗ ਜਥੇਬੰਦੀਆਂ ਦੀ ਅਗਵਾਈ ਵਿੱਚ ਪਾਰਕ ਵਿਖੇ ਬਾਬਾ ਜੀ ਦਾ ਬੁੱਤ ਸੰਗਤਾਂ ਵੱਲੋਂ ਛੇਤੀ ਹੀ ਬਿਨਾਂ ਮਨਜ਼ੂਰੀ ਦੇ ਲਗਾ ਦੇਣ ਦੀ ਵੀ ਚੇਤਾਵਨੀ ਦਿੱਤੀ। ਪੰਥ ਪ੍ਰਸਿੱਧ ਰਾਗੀ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਬਾਬਾ ਜੀ ਦੀ ਸ਼ਹਾਦਤ ਬਾਰੇ ਗੁਰਮਤਿ ਦੇ ਆਧਾਰ ਤੇ ਜਾਣਕਾਰੀ ਦਿੱਤੀ।
DSC_7194DSC_7217ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਤਖਤ ਸ਼੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖਤ ਸ਼੍ਰੀ ਹਜ਼ੂਰੀ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਰਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ, ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰਿਆਵੇਲਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਬਿੱਧੀ ਚੰਦ ਦਲ ਦੇ ਮੁਖੀ ਬਾਬਾ ਅਵਤਾਰ ਸਿੰਘ ਅਤੇ ਹਜੂਰਿ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਦਿੱਲੀ ਕਮੇਟੀ ਵੱਲੋਂ ਸਿਰੋਪਾਉ, ਪ੍ਰਤੀਕ ਚਿੰਨ੍ਹ ਅਤੇ ਨਾਨਕਸ਼ਾਹੀ ਸਿੱਕਾ ਦੇ ਕੇ ਇਸ ਮੌਕੇ ਸਨਮਾਨ ਕੀਤਾ ਗਿਆ।
ਤਖਤ ਸ਼੍ਰੀ ਹਜ਼ੂਰ ਸਾਹਿਬ ਵੱਲੋਂ ਪ੍ਰਧਾਨ ਜੀ.ਕੇ. ਦਾ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਪ੍ਰਧਾਨ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਕਮੇਟੀ ਨੂੰ ਸ਼ਹੀਦੀ ਸ਼ਤਾਬਦੀ……… ਲਈ 2 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਜੀ ਦੀ ਯਾਦ ਨੂੰ ਸਮਰਪਿਤ ਕਾਇਮ ਕੀਤੇ ਜਾ ਰਹੇ ਕਿੱਲੇ, ਸਕੂਲ ਅਤੇ ਕਾਲਜ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦਿੱਲੀ ਕਮੇਟੀ ਵੱਲੋਂ ਬਾਬਾ ਜੀ ਦਾ ਨਾਂ ਕੌਮਾਂਤਰੀ ਪੱਧਰ ਤੇ ਪਹੁੰਚਾਉਣ ਵਾਸਤੇ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਆਪਣਾ ਛੋਟੇ ਵੀਰ ਦੱਸਦੇ ਹੋਏ ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪਟਨਾ ਸਾਹਿਬ ਵਿਖੇ ਜਨਵਰੀ 2017 ਗਿਆਨੀ ਗੁਰਬਚਨ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਆਪਣੇ ਰਾਜ ਦੌਰਾਨ ਕਾਸ਼ਤਕਾਰਾਂ ਨੂੰ ਜ਼ਮੀਨਾਂ ਦਾ ਮਾਲਕ ਬਣਾਉਣ ਬਾਰੇ ਬੋਲਦੇ ਹੋਏ ਕਿਹਾ ਕਿ ਬਾਬਾ ਜੀ ਨੇ ਆਪਣੇ ਦਰਬਾਰ ਵਿੱਚ ਉਨ੍ਹਾਂ ਲੋਕਾਂ ਨੂੰ ਅਹਿਲਕਾਰ ਬਣਾਇਆ ਜਿਨ੍ਹਾਂ ਨੂੰ ਕੋਈ ਜਾਣਦਾ ਵੀ ਨਹੀਂ ਸੀ। ਬਾਬਾ ਜੀ ਦੇ ਰਾਜ ਨੂੰ ਉਨ੍ਹਾਂ ਨੇ ਸਹੀ ਅਰਥਾਂ ਵਿੱਚ ਸਿੱਖ ਸਿਧਾਂਤਾਂ ਵਾਲਾ ਰਾਜ ਦੱਸਿਆ। ਦਿੱਲੀ ਕਮੇਟੀ ਦੇ ਸ਼ਤਾਬਦੀ ਸਬੰਧੀ ਪ੍ਰੋਗਰਾਮਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੇ ਇਨ੍ਹਾਂ ਸਮਾਗਮਾਂ ਵਿਚ ਸਹਿਯੋਗ ਦੇਣ ਲਈ ਨਿਹੰਗ ਜਥੇਬੰਦੀਆਂ, ਟਕਸਾਲ, ਸੇਵਾਪੰਥੀ ਸੰਪ੍ਰਦਾਵਾ ਅਤੇ ਸੇਵਕ ਜਥਿਆਂ ਦਾ ਧੰਨਵਾਦ ਕੀਤਾ।
ਪ੍ਰਧਾਨ ਜੀ.ਕੇ. ਨੇ ਸਮਾਗਮ ਵਿੱਚ ਸੰਗਤਾਂ ਦੇ ਆਏ ਹੜ੍ਹ ਕਾਰਨ ਪ੍ਰਬੰਧਾਂ ਵਿੱਚ ਆਈ ਘਾਟ ਲਈ ਮੁਆਫ਼ੀ ਮੰਗਦੇ ਹੋਏ ਸ਼ਤਾਬਦੀ ਸਬੰਧੀ ਦਿੱਲੀ ਕਮੇਟੀ ਵੱਲੋਂ ਇਕ ਸਾਲ ਦੌਰਾਨ ਪੂਰੇ ਦੇਸ਼ ਵਿੱਚ ਕਰਵਾਏ ਗਏ ਸਮਾਗਮਾਂ ਦਾ ਵੇਰਵਾ ਦਿੱਤਾ। ਲਾਲ ਕਿੱਲੇ ਤੇ ਫਤਿਹ ਦਿਵਸ ਅਤੇ ਕੁਤਬ ਮੀਨਾਰ ਤੇ ਸ਼ਹੀਦੀ ਸ਼ਤਾਬਦੀ ਮਨਾਉਣ ਦੇ ਕਮੇਟੀ ਦੇ ਉਪਰਾਲਿਆਂ ਨੂੰ ਸੰਗਤਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਨੂੰ ਪ੍ਰਧਾਨ ਜੀ.ਕੇ. ਨੇ ਕਮੇਟੀ ਲਈ ਪ੍ਰੇਰਣਾਂ ਦਾ ਸ੍ਰੋਤ ਦੱਸੀ। ਪ੍ਰਧਾਨ ਜੀ.ਕੇ. ਨੇ ਸੰਗਤਾਂ ਨੂੰ ਬੱਚਿਆਂ ਦੇ ਨਾਲ ਸਮਾਗਮਾਂ ਵਿੱਚ ਹਾਜ਼ਰੀ ਭਰਨ ਅਤੇ ਉਚੇਰੀ ਸਿਖਿਆ ਦੇਣ ਦੀ ਅਪੀਲ ਕੀਤੀ। ਪ੍ਰਧਾਨ ਜੀ.ਕੇ. ਨੇ ਸਮੁੱਚੇ ਪੰਥ ਦਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਸਹਿਯੋਗ ਕਰਨ ਲਈ ਧੰਨਵਾਦ ਕਰਦੇ ਹੋਏ ਸੰਗਤਾਂ ਪਾਸੋਂ ਮਿਲੇ ਸਹਿਯੋਗ ਨੂੰ ਬੇਮਿਸਾਲ ਦੱਸਿਆ।
ਦਿੱਲੀ ਵਿੱਚ ਬਾਰ-ਬਾਰ ਸਿੱਖਾਂ ਤੇ ਹੋਏ ਜ਼ੁਲਮਾਂ ਦੀ ਗੱਲ ਕਰਦੇ ਹੋਏ ਸਿਰਸਾ ਨੇ ਗੁਰੂ ਤੇਗ ਬਹਾਦਰ ਸਾਹਿਬ ਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ, 1965 ਅਤੇ 1984 ਵਿੱਚ ਸਿੱਖਾਂ ਦਾ ਹੋਏ ਕਤਲੇਆਮ ਦਾ ਵੀ ਹਵਾਲਾ ਦਿੱਤਾ। ਸਿਰਸਾ ਨੇ ਕੌਮ ਨੂੰ ਭਰਾ-ਮਾਰੂ ਜੰਗ ਤੋਂ ਬਚਣ ਦੀ ਸਲਾਹ ਦਿੰਦੇ ਹੋਏ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣੀ ਮੁਗ਼ਲਾਂ ਅਤੇ ਅੰਗਰੇਜ਼ਾਂ ਦੇ ਜ਼ਮਾਨੇ ਦੀ ਇਮਾਰਤਾਂ ਨੂੰ ਹਮਲਾਵਰਾਂ ਦੀਆਂ ਨਿਸ਼ਾਨੀਆਂ ਵਜੋਂ ਪਰਿਭਾਸ਼ਿਤ ਕੀਤਾ। ਸਿਰਸਾ ਨੇ ਸਵਾਲ ਕੀਤਾ ਕਿ ਅਸੀਂ ਆਪਣਾ ਇਤਿਹਾਸ ਵਿਦੇਸ਼ੀਆਂ ਨੂੰ ਦਿਖਾਉਣ ਦੀ ਬਜਾਏ ਮੁਗ਼ਲਾਂ ਅਤੇ ਗੋਰਿਆਂ ਦਾ ਇਤਿਹਾਸ ਕਿਉਂ ਦਿਖਾ ਰਹੇ ਹਾਂ ? ਸਟੇਜ ਸਕੱਤਰ ਦੀ ਸੇਵਾ ਕਮੇਟੀ ਦੇ ਮੁਖ ਸਲਾਹਕਾਰ ਕੁਲਮੋਹਨ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਕਮੇਟੀ ਅਹੁਦੇਦਾਰ ਅਤੇ ਸਮੂਹ ਮੈਂਬਰ ਸਾਹਿਬਾਨ ਹਾਜ਼ਰ ਸਨ।