ਕੋਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ‘ਚ ਭਾਰਤ ਦੂਜੇ ਨੰਬਰ ‘ਤੇ ਪੁੱਜਾ ਤੇ ਬ੍ਰਾਜ਼ੀਲ ਨੂੰ ਪਿੱਛੇ ਛੱਡਿਆ, ਭਾਰਤ ‘ਚ ਪੀੜਤਾਂ ਦੀ ਗਿਣਤੀ 42 ਲੱਖ 2 ਹਜ਼ਾਰ ਤੋਂ ਪਾਰ

ਨਵੀਂ ਦਿੱਲੀ, 7 ਸਤੰਬਰ – ਭਾਰਤ ਨੇ ਕੋਰੋਨਾਵਾਇਰਸ ਦੇ ਕੇਸਾਂ ਦੇ ਵਾਧੇ ‘ਚ ਬ੍ਰਾਜ਼ੀਲ ਨੂੰ ਪਿੱਛੇ ਧੱਕਦੇ ਹੋਏ ਦੂਜਾ ਸਥਾਨ ਹਾਸਿਲ ਕਰ ਲਿਆ ਹੈ। ਦੁਨੀਆ ਭਰ ਵਿੱਚ ਫੈਲੇ ਕੋਵਿਡ -19 ਦੇ ਸਭ ਤੋਂ ਵੱਧ ਕੇਸਾਂ ਦੇ ਮਾਮਲੇ ‘ਚ ਭਾਰਤ ਹੁਣ ਅਮਰੀਕਾ ਤੋਂ ਬਾਅਦ ਦੂਜੇ ਨੰਬਰ ਉੱਤੇ ਪਹੁੰਚ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਅਮਰੀਕਾ ਇਸ ਵੇਲੇ ਕੋਵਿਡ -19 ਦੇ 6,459,843 ਕੇਸਾਂ ਦੇ ਨਾਲ ਪਹਿਲੇ ਨੰਬਰ ਉੱਤੇ ਹੈ ਜਦੋਂ ਕਿ ਭਾਰਤ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦੇ ਮਾਮਲੇ ਵਿੱਚ ਦੂਜੇ ਨੰਬਰ ਉੱਤੇ ਪਹੁੰਚ ਦੇ ਹੋਏ 42 ਲੱਖ ਨੂੰ ਪਾਰ ਕਰ ਗਿਆ ਹੈ। ਉੱਥੇ ਹੀ ਬ੍ਰਾਜ਼ੀਲ ਜੋ ਦੂਜੇ ਨੰਬਰ ਉੱਤੇ ਸੀ ਹੁਣ 4,137,606 ਕੇਸਾਂ ਨਾਲ ਤੀਜੇ ਨੰਬਰ ਉੱਤੇ ਖਿਸਕ ਗਿਆ ਹੈ।
ਭਾਰਤ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 4,202,562 ਪੀੜਿਤ ਲੋਕ ਦੇ ਕੇਸ ਸਾਹਮਣੇ ਆਏ ਹਨ, ਇਨ੍ਹਾਂ ਦੇ ਹੋਰ ਵਧਣ ਦੀ ਪੂਰੀ-ਪੂਰੀ ਸੰਭਾਵਨਾ ਹੈ। ਭਾਰਤ ਵਿੱਚ ਜਿੱਥੇ ਹੀ 3,247,297 ਮਰੀਜ਼ ਠੀਕ ਹੋਏ ਹਨ, ਉੱਥੇ ਹੀ ਕੋਰੋਨਾਵਾਇਰਸ ਨਾਲ ਦੇਸ਼ ਵਿੱਚ 71,687 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 27,258,246 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 888,011 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 19,307,807 ਹੈ।