ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ 1 ਹੋਰ ਨਵਾਂ ਕੇਸ ਸਾਹਮਣੇ ਆਇਆ, 7 ਕੇਸ ਰਿਕਵਰ ਹੋਏ

ਆਕਲੈਂਡ, 17 ਜੁਲਾਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਕੋਵਿਡ -19 ਦਾ ਅੱਜ 1 ਹੋਰ ਨਵਾਂ ਕੇਸ ਸਾਹਮਣੇ ਆਇਆ ਹੈ। ਇਹ ਨਵਾਂ ਕੇਸ ਇੱਕ 30 ਸਾਲਾ ਪਾਕਿਸਤਾਨੀ ਵਿਅਕਤੀ ਦਾ ਹੈ ਜੋ ੧੦ ਜੁਲਾਈ ਨੂੰ ਪਾਕਿਸਤਾਨ ਤੋਂ ਦੁਬਈ ਰਸਤੇ ਨਿਊਜ਼ੀਲੈਂਡ ਪਹੁੰਚਿਆ ਸੀ। ਇਸ ਉਹ ਵਿਅਕਤੀ ਸੂਦੀਮਾ ਹੋਟਲ ਰੋਟੋਰੂਆ ਵਿਖੇ ਕੁਆਰੰਟੀਨ ਸਹੂਲਤਾਂ ਵਿੱਚ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ 7 ਹੋਰ ਕੇਸ ਰਿਕਵਰ ਹੋਏ ਹਨ, ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 21 ਹੋ ਗਈ ਹੈ। ਸਿਹਤ ਮੰਤਰਾਲੇ ਨੇ ਵਿਸ਼ਵ ਸਿਹਤ ਸੰਗਠਨ (WHO) ਨੂੰ ਦੇਸ਼ ਵਿਚਲੇ 1199 ਕੰਨਫ਼ਰਮ ਕੇਸਾਂ ਦੀ ਰਿਪੋਰਟ ਕੀਤੀ ਹੈ। ਨਿਊਜ਼ੀਲੈਂਡ ਵਿੱਚ ਕਮਿਊਨਿਟੀ ਟਰਾਂਸਮਿਸ਼ਨ ਦੇ ਆਖ਼ਰੀ ਕੇਸ ਦੇ 77 ਦਿਨ ਹੋ ਗਏ ਹਨ। ਕੋਵਿਡ -19 ਦਾ ਕਮਿਊਨਿਟੀ ‘ਚ ਫੈਲਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ।
ਵੀਰਵਾਰ ਨੂੰ ਰਾਸ਼ਟਰੀ ਪੱਧਰ ‘ਤੇ ਕੁਲ 2497 ਟੈੱਸਟ ਪੂਰੇ ਕੀਤੇ ਗਏ ਸਨ, ਜਿਨ੍ਹਾਂ ਵਿੱਚ 528 ਟੈੱਸਟ ਮੈਨੇਜਡ ਆਈਸੋਲੇਸ਼ਨ ਅਤੇ ਕੁਆਰੰਟੀਨ ਵਿੱਚੋਂ ਕੀਤੇ ਗਏ ਸਨ। ਹੁਣ ਦੇਸ਼ ਵਿੱਚ ਕੁੱਲ ਪੂਰੇ ਕੀਤੇ ਗਏ ਟੈੱਸਟਾਂ ਦੀ ਗਿਣਤੀ 438,720 ਹੋ ਗਈ ਹੈ।
ਸਿਹਤ ਮੰਤਰਾਲੇ ਰਿਕਵਰ ਮਾਮਲਿਆਂ ਲਈ ਆਪਣੇ ਮਾਪਦੰਡ ਬਦਲ ਰਿਹਾ ਹੈ। ਪਹਿਲਾਂ ਕੇਸਾਂ ਨੂੰ 48 ਘੰਟਿਆਂ ਲਈ ਲੱਛਣ ਰਹਿਤ ਕਰਨ ਦੀ ਜ਼ਰੂਰਤ ਹੁੰਦੀ ਸੀ, ਇਸ ਨੂੰ ਘੱਟੋ ਘੱਟ 72-ਘੰਟਿਆਂ ਤੱਕ ਵਧਾ ਦਿੱਤਾ ਜਾਵੇਗਾ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1549 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,199 ਕੰਨਫ਼ਰਮ ਤੇ 350 ਪ੍ਰੋਵੈਬਲੀ ਕੇਸ ਹਨ। ਕੋਰੋਨਾਵਾਇਰਸ ਤੋਂ ਹੁਣ ਤੱਕ 1506 ਰਿਕਵਰ ਹੋਏ ਹਨ। ਅੱਜ ਕੋਵਿਡ -19 ਤੋਂ 7 ਕੇਸ ਰਿਕਵਰ ਹੋਇਆ ਹੈ, ਜਿਸ ਨਾਲ ਦੇਸ਼ ਵਿੱਚ ਨਵੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ 21 ਹੋ ਗਈ ਹੈ ਅਤੇ ਸਾਰੇ ਹੀ ਮੈਨੇਜਡ ਆਈਸੋਲੇਸ਼ਨ ਤੇ ਕੁਆਰੰਟੀਨ ਸਹੂਲਤਾਂ ਵਿੱਚ ਹਨ। ਨਿਊਜ਼ੀਲੈਂਡ ਵਿੱਚ ਕੋਈ ਵੀ ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਦਾਖ਼ਲ ਨਹੀਂ ਹੈ। ਮੌਤਾਂ ਦੀ ਗਿਣਤੀ 22 ਹੀ ਹੈ।