ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 3 ਹੋਰ ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਆਏ

ਵੈਲਿੰਗਟਨ, 20 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 3 ਹੋਰ ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਸਾਹਮਣੇ ਆਏ ਹਨ। ਜਦੋਂ ਕਿ ਅੱਜ ਕਮਿਊਨਿਟੀ ਵਿੱਚੋਂ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ 3 ਨਵੇਂ ਕੇਸ ਬਾਡਰ ਤੋਂ ਹੀ ਆਏ ਹਨ, ਜਿਨ੍ਹਾਂ ਵਿੱਚ ਪਹਿਲਾ ਕੇਸ 3 ਨਵੰਬਰ ਦਾ ਹੈ ਜੋ ਪਹਿਲਾਂ ਤੋਂ ਹੀ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਹੈ। ਉਹ ਨੂੰ ਰੋਮਾਨੀਆ ਤੋਂ ਕਤਰ ਅਤੇ ਬ੍ਰਿਸਬੇਨ ਦੇ ਰਸਤੇ ਨਿਊਜ਼ੀਲੈਂਡ ਆਇਆ ਸੀ ਅਤੇ 12ਵੇਂ ਦਿਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਆਇਆ ਹੈ।
ਦੂਜਾ ਕੇਸ 15 ਨਵੰਬਰ ਨੂੰ ਦੁਬਈ ਤੋਂ ਨਿਊਜ਼ੀਲੈਂਡ ਆਏ ਦਾ ਹੈ ਜੋ ਤੀਜੇ ਦਿਨ ਦੇ ਰੁਟੀਨ ਟੈੱਸਟ ਦੌਰਾਨ ਪਾਜ਼ੇਟਿਵ ਰਿਹਾ ਅਤੇ ਉਸ ਨੂੰ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਤੀਜਾ ਕੇਸ 17 ਨਵੰਬਰ ਨੂੰ ਆਏ ਵਿਅਕਤੀ ਦਾ ਹੈ ਜੋ ਕਤਰ ਅਤੇ ਬ੍ਰਿਸਬੇਨ ਦੇ ਰਸਤੇ ਨਿਊਜ਼ੀਲੈਂਡ ਆਇਆ ਸੀ। ਉਹ ਤੀਜੇ ਦਿਨ ਦੇ ਰੁਟੀਨ ਟੈੱਸਟ ਦੌਰਾਨ ਪਾਜ਼ੇਟਿਵ ਆਇਆ ਅਤੇ ਉਸ ਨੂੰ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 40 ਹੋ ਗਈ ਹੈ। ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2013 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,657 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1948 ਹੋ ਗਈ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।