ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਇਆ

ਵੈਲਿੰਗਟਨ, 26 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਸਾਹਮਣੇ ਆਇਆ ਹੈ। ਜਦੋਂ ਕਿ ਕਮਿਊਨਿਟੀ ਵਿੱਚੋਂ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਅੱਜ ਦਾ 1 ਨਵਾਂ ਕੇਸ 14 ਨਵੰਬਰ ਨੂੰ ਯੂਨਾਈਟਿਡ ਕਿੰਗਡਮ ਤੋਂ ਯੂਨਾਈਟਿਡ ਅਮੀਰਾਤ ਅਤੇ ਮਲੇਸ਼ੀਆ ਦੇ ਰਸਤੇ ਤੋਂ ਨਿਊਜ਼ੀਲੈਂਡ ਆਇਆ ਸੀ ਅਤੇ ਉਹ ਮੈਨੇਜਡ ਆਈਸੋਲੇਸ਼ਨ ਵਿੱਚ ਰਹਿੰਦੇ ਆਪਣੇ 12ਵੇਂ ਦਿਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਆਇਆ। ਉਸ ਨੂੰ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਸਿਹਤ ਮੰਤਰਾਲੇ ਦਾ ਇਹ ਵੀ ਕਹਿਣਾ ਹੈ ਕਿ ਅਜਿਹਾ ਲਗਦਾ ਹੈ ਕਿ ਏਅਰ ਐਨਜ਼ੈੱਡ ਦੇ ਕਰੂ ਮੈਂਬਰ ਨੇ ਕੋਵਿਡ -19 ਨੂੰ ਵਿਦੇਸ਼ੀ ਮੁਲਕ ਵਿੱਚ ਫੜਿਆ ਸੀ। ਕੈਬਿਨ ਕਰੂ ਮੈਂਬਰ ਨੇ ਐਤਵਾਰ ਨੂੰ ਸ਼ੰਘਾਈ ਵਿੱਚ ਪਾਜ਼ੇਟਿਵ ਟੈੱਸਟ ਦਿੱਤਾ ਸੀ, ਪਰ ਜਦੋਂ ਉਹ ਕੱਲ੍ਹ ਨਿਊਜ਼ੀਲੈਂਡ ਵਾਪਸ ਪਰਤਿਆ ਤਾਂ ਦੁਬਾਰਾ ਪ੍ਰੀਖਣ ਕੀਤਾ ਗਿਆ ਸੀ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 60 ਹੋ ਗਈ ਹੈ। ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2041 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ, ਜਿਨ੍ਹਾਂ ਵਿੱਚੋਂ 1,683 ਕੰਨਫ਼ਰਮ ਤੇ 357 ਪ੍ਰੋਵੈਬਲੀ ਕੇਸ ਹੀ ਹਨ। ਬਾਡਰ ਤੋਂ ਆਏ ਨਵੇਂ ਕੇਸਾਂ ਦੀ ਗਿਣਤੀ 357 ਹੋ ਗਈ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1956 ਹੋ ਗਈ ਹੈ, ਕੱਲ੍ਹ 2 ਕੇਸ ਰਿਕਵਰ ਹੋਇਆ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।