ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 7 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਏ, ਜਿਨ੍ਹਾਂ ‘ਚ 6 ਪਾਕਿਸਤਾਨੀ ਕ੍ਰਿਕਟ ਟੀਮ ਮੈਂਬਰ

ਵੈਲਿੰਗਟਨ, 27 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 7 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 6 ਕੇਸ ਪਾਕਿਸਤਾਨੀ ਕ੍ਰਿਕਟ ਟੀਮ ਦੇ ਮੈਂਬਰ ਹਨ, ਇਨ੍ਹਾਂ ਕੇਸਾਂ ਦਾ ਐਲਾਨ ਬੀਤੀ ਰਾਤ ਕੀਤਾ ਗਿਆ ਸੀ। ਜੋ ਨਿਊਜ਼ੀਲੈਂਡ ਦੌਰੇ ‘ਤੇ ਇੱਥੇ ਪਹੁੰਚੇ ਹੋਏ ਹਨ। ਜਦੋਂ ਕਿ ਕਮਿਊਨਿਟੀ ਵਿੱਚ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਅਧਿਕਾਰੀਆਂ ਅੱਜ ਦੇ ਕੇਸ ਨੰਬਰਾਂ ਦੀ ਅੱਪਡੇਟ ਨੂੰ ਜਾਰੀ ਕੀਤਾ। ਉਨ੍ਹਾਂ ਨੇ ਕਿਹਾ ਅੱਜ ਦਾ 7ਵਾਂ ਨਵਾਂ ਕੇਸ 23 ਨਵੰਬਰ ਨੂੰ ਨਿਊਜ਼ੀਲੈਂਡ ਆਇਆ ਸੀ ਅਤੇ ਤੀਜੇ ਦਿਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਆਇਆ।
ਸਿਹਤ ਮੰਤਰਾਲੇ ਨੇ ਕਿਹਾ ਕਿ ਕੱਲ੍ਹ ਪਾਕਿਸਤਾਨ ਕ੍ਰਿਕਟ ਟੀਮ ਦੇ 53 ਮੈਂਬਰੀ ਦਲ ਵਿੱਚੋਂ 6 ਮੈਂਬਰਾਂ ਦਾ ਟੈੱਸਟ ਪਾਜ਼ੇਟਿਵ ਰਿਹਾ। ਨਿਊਜ਼ੀਲੈਂਡ ਦੌਰੇ ‘ਤੇ ਪਹੁੰਚੀ ਪਾਕਿਸਤਾਨ ਕ੍ਰਿਕਟ ਟੀਮ ਕ੍ਰਾਈਸਟਚਰਚ ਵਿਖੇ ਮੈਨੇਜਡ ਆਈਸੋਲੇਸ਼ਨ ਵਿੱਚ ਹੈ। ਪਾਕਿਸਤਾਨ ਕ੍ਰਿਕਟ ਟੀਮ ਦ ਪਾਜ਼ੇਟਿਵ ਰਹੇ ਸਾਰੇ 6 ਮੈਂਬਰ ਕੁਆਰੰਟੀਨ ਵਿੱਚ ਹਨ। ਖਿਡਾਰੀਆਂ ਨੂੰ ਮੈਨੇਜਡ ਆਈਸੋਲੇਸ਼ਨ ਨਿਯਮਾਂ ਦੀ ਉਲੰਘਣਾ ਕਰਨ ਦੇ ਲਈ ਅੰਤਿਮ ਚੇਤਾਵਨੀ ਜਾਰੀ ਕੀਤੇ ਜਾਣ ਤੋਂ ਬਾਅਦ ਪੂਰੀ ਟੀਮ ਸਰਕਾਰ ਦੇ ਨੋਟਿਸ ਉੱਤੇ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 67 ਹੋ ਗਈ ਹੈ। ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2048 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ, ਜਿਨ੍ਹਾਂ ਵਿੱਚੋਂ 1,690 ਕੰਨਫ਼ਰਮ ਤੇ 357 ਪ੍ਰੋਵੈਬਲੀ ਕੇਸ ਹੀ ਹਨ। ਬਾਡਰ ਤੋਂ ਆਏ ਨਵੇਂ ਕੇਸਾਂ ਦੀ ਗਿਣਤੀ 364 ਹੋ ਗਈ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1957 ਹੋ ਗਈ ਹੈ, ਕੱਲ੍ਹ 1 ਕੇਸ ਰਿਕਵਰ ਹੋਇਆ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।