ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਕੋਈ ਨਵਾਂ ਕੇਸ ਨਹੀਂ

ਵੈਲਿੰਗਟਨ, 26 ਮਈ – ਡਾਇਰੈਕਟਰ ਜਨਰਲ ਆਫ਼ ਹੈਲਥ ਐਸ਼ਲੇ ਬਲੂਮਫੀਲਡ ਨੇ ਦੱਸਿਆ ਕਿ ਨਿਊਜ਼ੀਲੈਂਡ ਵਿੱਚ ਕੋਵਿਡ -19 ਦਾ ਅੱਜ ਵੀ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਦੇਸ਼ ‘ਚ ਸਿਰਫ਼ 22 ਐਕਟਿਵ ਕੇਸ ਹੀ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਨਾਲ ਹੋਰ ਕੋਈ ਨਵੀਂ ਮੌਤ ਨਹੀਂ ਹੋਈ ਹੈ ਤੇ 1 ਵਿਅਕਤੀ ਹਸਪਤਾਲ ਵਿੱਚ ਦਾਖ਼ਲ ਹੈ। ਪੁਸ਼ਟੀ ਕੀਤੇ ਕੇਸਾਂ ਦੀ ਕੁੱਲ ਗਿਣਤੀ 1154 ‘ਤੇ ਹੀ ਬਣੀ ਹੋਈ ਹੈ, ਕੁੱਲ ਮਿਲਾ ਕੇ 1504 ਪੁਸ਼ਟੀ ਕੀਤੇ ਗਈ ਅਤੇ ਸੰਭਾਵਿਤ ਕੇਸ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੋਰੋਨਾਵਾਇਰਸ ਦੀ ਵੈਕਸੀਨ ਬਣਾਉਣ ਦੇ ਲਈ $ 37 ਮਿਲੀਅਨ ਐਲਾਨੇ ਹਨ। ਦੇਸ਼ ਭਰ ‘ਚ ਕੱਲ੍ਹ 1841 ਟੈੱਸਟ ਪੂਰੇ ਕੀਤੇ, ਜਿਨ੍ਹਾਂ ਦੀ ਹੁਣ ਤੱਕ ਦੇ ਮੁਕੰਮਲ ਟੈੱਸਟਾਂ ਦੀ ਗਿਣਤੀ 263,156 ਹੋ ਗਈ ਹੈ।
ਨਿਊਜ਼ੀਲੈਂਡ ਦੇ ਕੰਨਫ਼ਰਮ ਅਤੇ ਪ੍ਰੋਵੈਬਲੀ ਕੋਵਿਡ -19 ਕੇਸਾਂ ਦੀ ਕੁੱਲ ਗਿਣਤੀ 1504 ਹੋ ਗਈ ਹੈ। ਜਿਨ੍ਹਾਂ ਵਿਚੋਂ 1,153 ਕੰਨਫ਼ਰਮ ਕੀਤੇ ਕੇਸ ਹਨ ਅਤੇ 351 ਪ੍ਰੋਵੈਬਲੀ ਕੇਸ ਹਨ। ਦੇਸ਼ ਭਰ ‘ਚ 22 ਐਕਟਿਵ ਕੇਸ ਹਨ ਅਤੇ ਕੋਵਿਡ -19 ਤੋਂ 1,461 ਲੋਕੀ ਰਿਕਵਰ ਹੋਏ ਹਨ। ਹਸਪਤਾਲ ਵਿੱਚ 1 ਵਿਅਕਤੀ ਹੈ ਤੇ ਆਈਸੀਯੂ ‘ਚ ਕੋਈ ਵੀ ਨਹੀਂ ਹੈ। ਕੋਵਿਡ -19 ਨਾਲ ਦੇਸ਼ ਵਿੱਚ 21 ਮੌਤਾਂ ਹੋਈਆ ਹਨ, ਹੋਰ ਕੋਈ ਵਾਧੂ ਮੌਤ ਰਿਪੋਰਟ ਨਹੀਂ ਹੋਈ ਹੈ।