ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 4 ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਏ ਜਿਨ੍ਹਾਂ ‘ਚ 1 ਕੇਸ ਹੋਰ ਪਾਕਿਸਤਾਨੀ ਕ੍ਰਿਕਟ ਖਿਡਾਰੀ ਦਾ ਹੈ

ਵੈਲਿੰਗਟਨ, 28 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 4 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 1 ਕੇਸ ਪਾਕਿਸਤਾਨੀ ਕ੍ਰਿਕਟ ਟੀਮ ਦਾ ਮੈਂਬਰ ਹੈ। ਜਦੋਂ ਕਿ ਕਮਿਊਨਿਟੀ ਵਿੱਚ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਇੱਕ ਹੋਰ ਪਾਕਿਸਤਾਨ ਕ੍ਰਿਕਟ ਟੀਮ ਦੇ ਮੈਂਬਰ ਦਾ ਰੁਟੀਨ ਟੈੱਸਟ ਪਾਜ਼ੇਟਿਵ ਆਇਆ ਹੈ। ਜਦੋਂ ਕਿ ਕੱਲ੍ਹ ਪਾਕਿਸਤਾਨੀ ਟੀਮ ਦੇ 6 ਮੈਂਬਰ ਪਾਜ਼ੇਟਿਵ ਰਹੇ ਸਨ। ਪਾਕਿਸਤਾਨ ਕ੍ਰਿਕਟ ਟੀਮ ਦਾ ਅਗਲਾ ਟੈੱਸਟ 6ਵੇਂ ਦਿਨ ਹੋਵੇਗਾ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ ਹੋਰ ਆਏ 3 ਕੇਸਾਂ ਵਿੱਚੋਂ ਦੋ ਨਵੇਂ ਕੇਸ 23 ਨਵੰਬਰ ਨੂੰ ਅਮਰੀਕਾ ਤੋਂ ਆਏ ਸਨ ਅਤੇ ਤੀਜੇ ਦਿਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਰਹੇ। ਜਦੋਂ ਕਿ ਤੀਸਰਾ ਕੇਸ ਵੀ 26 ਨਵੰਬਰ ਨੂੰ ਅਮਰੀਕਾ ਤੋਂ ਹੀ ਆਇਆ ਸੀ, ਜਿਸ ਦੇ ਲੱਛਣ ਵਿਖਣ ਉੱਤੇ ਟੈੱਸਟ ਕੀਤਾ ਜੋ ਪਾਜ਼ੇਟਿਵ ਰਿਹਾ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 70 ਹੋ ਗਈ ਹੈ। ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2052 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ, ਜਿਨ੍ਹਾਂ ਵਿੱਚੋਂ 1,695 ਕੰਨਫ਼ਰਮ ਤੇ 357 ਪ੍ਰੋਵੈਬਲੀ ਕੇਸ ਹੀ ਹਨ। ਬਾਡਰ ਤੋਂ ਆਏ ਨਵੇਂ ਕੇਸਾਂ ਦੀ ਗਿਣਤੀ 365 ਹੋ ਗਈ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1957 ਹੋ ਗਈ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।