ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 4 ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਏ

ਵੈਲਿੰਗਟਨ, 30 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 4 ਹੋਰ ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ ਆਏ 4 ਕੇਸਾਂ ਵਿੱਚੋਂ 1 ਕੇਸ 14 ਨਵੰਬਰ ਨੂੰ ਇਥੋਪੀਆ ਤੋਂ ਦੁਬਈ ਅਤੇ ਕੁਆਲਾਲੰਪੁਰ (ਮਲੇਸ਼ੀਆ) ਰਸਤੇ ਤੋਂ ਨਿਊਜ਼ੀਲੈਂਡ ਆਇਆ ਸੀ। ਇਸ ਦਾ ਆਈਸੋਲੇਸ਼ਨ ਵਿੱਚ ਰਹਿੰਦੇ 11ਵੇਂ ਦਿਨ ਦਾ ਕੀਤਾ ਟੈੱਸਟ ਪਾਜ਼ੇਟਿਵ ਰਿਹਾ।
ਜਦੋਂ 2 ਨਵੇਂ ਕੇਸ 23 ਨਵੰਬਰ ਨੂੰ ਅਮਰੀਕਾ ਤੋਂ ਆਏ ਸਨ ਅਤੇ ਆਈਸੋਲੇਸ਼ਨ ਵਿੱਚ ਰਹਿੰਦੇ 5ਵੇਂ ਦਿਨ ਕੀਤਾ ਉਨ੍ਹਾਂ ਦਾ ਟੈੱਸਟ ਪਾਜ਼ੇਟਿਵ ਆਇਆ। ਜਦੋਂ ਕਿ ਅੱਜ ਦਾ ਚੌਥਾ ਤੇ ਆਖ਼ਰੀ ਕੇਸ ਵੀ 26 ਨਵੰਬਰ ਨੂੰ ਅਮਰੀਕਾ ਤੋਂ ਹੀ ਆਇਆ ਸੀ, ਜਿਸ ਦਾ ਤੀਜੇ ਦਿਨ ਦਾ ਰੁਟੀਨ ਟੈੱਸਟ ਪਾਜ਼ੇਟਿਵ ਰਿਹਾ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 72 ਹੋ ਗਈ ਹੈ। ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2057 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ, ਜਿਨ੍ਹਾਂ ਵਿੱਚੋਂ 1,700 ਕੰਨਫ਼ਰਮ ਤੇ 357 ਪ੍ਰੋਵੈਬਲੀ ਕੇਸ ਹੀ ਹਨ। ਬਾਡਰ ਤੋਂ ਆਏ ਨਵੇਂ ਕੇਸਾਂ ਦੀ ਗਿਣਤੀ 373 ਹੋ ਗਈ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1960 ਹੋ ਗਈ ਹੈ, ਕੱਲ੍ਹ 1 ਕੇਸ ਹੋਰ ਰਿਕਵਰ ਹੋਇਆ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।