ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਪਾਕਿਸਤਾਨੀ ਕ੍ਰਿਕਟ ਟੀਮ ਮੈਂਬਰ ਦਾ ਆਇਆ

ਵੈਲਿੰਗਟਨ, 2 ਦਸੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 1 ਹੋਰ ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਹ ਕੇਸ ਪਾਕਿਸਤਾਨੀ ਕ੍ਰਿਕਟ ਟੀਮ ਦੇ ਹੀ ਇੱਕ ਹੋਰ ਮੈਂਬਰ ਦਾ ਹੈ। ਉਨ੍ਹਾਂ ਕਿਹਾ ਕਿ ਇਹ ਕੇਸ ਕੱਲ੍ਹ ਦੇ ਜਾਂਚ ਅਧੀਨ ਵਿਚਲੇ 3 ਕੇਸਾਂ ਵਿੱਚੋਂ 1 ਹੈ ਜਦੋਂ ਕਿ ਬਾਕੀ 2 ਕੇਸ ਹਾਲੇ ਵੀ ਜਾਂਚ ਅਧੀਨ ਹਨ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 72 ਹੋ ਗਈ ਹੈ। ਕੱਲ੍ਹ ਦੇਸ਼ ਭਰ ਦੀਆਂ ਲੈਬਾਰਟਰੀਆਂ ਨੇ ਕੋਵਿਡ -19 ਦੇ 7,076 ਟੈੱਸਟ ਕੀਤੇ, ਜਿਸ ਨਾਲ ਪੂਰੇ ਹੋਏ ਟੈੱਸਟਾਂ ਦੀ ਗਿਣਤੀ 1,285,766 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2061 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ, ਜਿਨ੍ਹਾਂ ਵਿੱਚੋਂ 1,704 ਕੰਨਫ਼ਰਮ ਤੇ 357 ਪ੍ਰੋਵੈਬਲੀ ਕੇਸ ਹੀ ਹਨ। ਬਾਡਰ ਤੋਂ ਆਏ ਨਵੇਂ ਕੇਸਾਂ ਦੀ ਗਿਣਤੀ 377 ਹੋ ਗਈ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1964 ਹੋ ਗਈ ਹੈ, ਕੱਲ੍ਹ 1 ਕੇਸ ਰਿਕਵਰ ਹੋਇਆ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।