ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਇਆ

ਵੈਲਿੰਗਟਨ, 7 ਦਸੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਇਆ ਹੈ। ਜਦ ਕਿ ਕਮਿਊਨਿਟੀ ਵਿੱਚੋਂ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦਾ ਕੇਸ ੪ ਦਸੰਬਰ ਨੂੰ ਯੂਕੇ ਤੋਂ ਹਾਂਗ ਕਾਂਗ ਦੇ ਰਸਤੇ ਨਿਊਜ਼ੀਲੈਂਡ ਆਇਆ ਸੀ ਅਤੇ ਉਸ ਦਾ ਪਹੁੰਚਣ ਉੱਤੇ ਕੀਤਾ ਟੈੱਸਟ ਪਾਜ਼ੇਟਿਵ ਰਿਹਾ। ਉਸ ਨੂੰ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 56 ਹੋ ਗਈ ਹੈ। ਕੱਲ੍ਹ ਦੇਸ਼ ਭਰ ਦੀਆਂ ਲੈਬਾਰਟਰੀਆਂ ਨੇ ਕੋਵਿਡ -19 ਦੇ 2,315 ਟੈੱਸਟ ਕੀਤੇ, ਜਿਸ ਨਾਲ ਪੂਰੇ ਹੋਏ ਟੈੱਸਟਾਂ ਦੀ ਗਿਣਤੀ 1,312,307 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2080 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ, ਜਿਨ੍ਹਾਂ ਵਿੱਚੋਂ 1,723 ਕੰਨਫ਼ਰਮ ਤੇ 357 ਪ੍ਰੋਵੈਬਲੀ ਕੇਸ ਹੀ ਹਨ। ਬਾਡਰ ਤੋਂ ਆਏ ਨਵੇਂ ਕੇਸਾਂ ਦੀ ਗਿਣਤੀ 396 ਹੋ ਗਈ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1999 ਹੋ ਗਈ ਹੈ, ਕੱਲ੍ਹ 1 ਕੇਸ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।