ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 6 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ

ਵੈਲਿੰਗਟਨ, 8 ਦਸੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 6 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ਵਿੱਚੋਂ ਕੋਈ ਨਵਾਂ ਕੇਸ ਨਹੀਂ ਆਇਆ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 54 ਹੋ ਗਈ ਹੈ। ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2085 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ, ਜਿਨ੍ਹਾਂ ਵਿੱਚੋਂ 1,728 ਕੰਨਫ਼ਰਮ ਤੇ 357 ਪ੍ਰੋਵੈਬਲੀ ਕੇਸ ਹੀ ਹਨ। ਬਾਡਰ ਤੋਂ ਆਏ ਨਵੇਂ ਕੇਸਾਂ ਦੀ ਗਿਣਤੀ 402 ਹੋ ਗਈ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2006 ਹੋ ਗਈ ਹੈ, ਕੱਲ੍ਹ 8 ਕੇਸ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।