ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 6 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ

ਵੈਲਿੰਗਟਨ, 11 ਦਸੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 6 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 5 ਐਕਟਿਵ ਅਤੇ 1 ਕੇਸ ਹਿਸਟੋਰੀਕਲ ਹੈ। ਜਦੋਂ ਕਿ ਕਮਿਊਨਿਟੀ ਵਿੱਚੋਂ ਕੋਈ ਨਵਾਂ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਦੱਸਿਆ ਕਿ 5 ਐਕਟਿਵ ਕੇਸਾਂ ਵਿੱਚੋਂ ਇੱਕ ਕੇਸ 26 ਨਵੰਬਰ ਨੂੰ ਦੱਖਣੀ ਅਫ਼ਰੀਕਾ ਤੋਂ ਯੂਨਾਈਟਿਡ ਅਰਬ ਅਮੀਰਾਤ ਦੇ ਰਸਤੇ ਆਇਆ ਸੀ। ਦੂਜਾ ਕੇਸ 1 ਦਸੰਬਰ ਨੂੰ ਸਵੀਡਨ ਤੋਂ ਕਤਰ ਤੋਂ ਅਸਟਰੇਲੀਆ ਦੇ ਰਸਤੇ ਆਇਆ। ਤੀਜਾ ਕੇਸ 3 ਦਸੰਬਰ ਨੂੰ ਯੂਨਾਈਟਿਡ ਕਿੰਗਡਮ ਤੋਂ ਯੂਨਾਈਟਿਡ ਅਰਬ ਅਮੀਰਾਤ ਦੇ ਰਸਤੇ ਆਇਆ ਸੀ। ਚੌਥਾ ਕੇਸ ਵੀ 3 ਦਸੰਬਰ ਨੂੰ ਯੂਨਾਈਟਿਡ ਅਰਬ ਅਮੀਰਾਤ ਤੋਂ ਆਇਆ ਸੀ। ਪੰਜਵਾਂ ਕੇਸ ਵੀ 3 ਦਸੰਬਰ ਨੂੰ ਯੂਨਾਈਟਿਡ ਅਰਬ ਅਮੀਰਾਤ ਤੋਂ ਆਇਆ ਸੀ। ਜਦੋਂ ਕਿ ਹਿਸਟੋਰੀਕਲ ਕੇਸ 7 ਦਸੰਬਰ ਨੂੰ ਯੂਨਾਈਟਿਡ ਕਿੰਗਡਮ ਤੋਂ ਸਿੰਗਾਪੁਰ ਦੇ ਰਸਤੇ ਨਿਊਜ਼ੀਲੈਂਡ ਪਹੁੰਚਿਆ ਸੀ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 59 ਹੋ ਗਈ ਹੈ। ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2095 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ, ਜਿਨ੍ਹਾਂ ਵਿੱਚੋਂ 1,738 ਕੰਨਫ਼ਰਮ ਤੇ 357 ਪ੍ਰੋਵੈਬਲੀ ਕੇਸ ਹੀ ਹਨ। ਬਾਡਰ ਤੋਂ ਆਏ ਨਵੇਂ ਕੇਸਾਂ ਦੀ ਗਿਣਤੀ 411 ਹੋ ਗਈ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2011 ਹੋ ਗਈ ਹੈ, ਕੱਲ੍ਹ 2 ਕੇਸ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।