ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਲਗਾਤਾਰ 11ਵੇਂ ਦਿਨ ਕੋਈ ਨਵਾਂ ਕੇਸ ਨਹੀਂ, ਸਿਰਫ਼ 1 ਕੇਸ ਹੀ ਐਕਟਿਵ

ਵੈਲਿੰਗਟਨ, 2 ਜੂਨ – ਨਿਊਜ਼ੀਲੈਂਡ ਵਿੱਚ ਲਗਾਤਾਰ 11ਵੇਂ ਦਿਨ ਕੋਵਿਡ -19 ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਦੇਸ਼ ਭਰ ਵਿੱਚ ਕੋਵਿਡ -19 ਦਾ ਸਿਰਫ਼ 1 ਐਕਟਿਵ ਕੇਸ ਹੀ ਹੈ।
ਨਿਊਜ਼ੀਲੈਂਡ ਦੇ ਕੰਨਫ਼ਰਮ ਅਤੇ ਪ੍ਰੋਵੈਬਲੀ ਕੋਵਿਡ -19 ਕੇਸਾਂ ਦੀ ਕੁੱਲ ਗਿਣਤੀ 1504 ਹੀ ਹੈ। ਜਿਨ੍ਹਾਂ ਵਿੱਚ 1,154 ਕੰਨਫ਼ਰਮ ਕੀਤੇ ਅਤੇ 350 ਪ੍ਰੋਵੈਬਲੀ ਕੇਸ ਹਨ। ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਸਿਰਫ਼ 1 ਹੈ, ਕੋਵਿਡ -19 ਤੋਂ 1,481 ਲੋਕੀ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਈ ਵੀ ਮਰੀਜ਼ ਕੋਵਿਡ -19 ਦੇ ਨਾਲ ਹਸਪਤਾਲ ਵਿੱਚ ਨਹੀਂ ਹੈ ਅਤੇ ਰਿਪੋਰਟ ਕਰਨ ਲਈ ਕੋਈ ਵਾਧੂ ਮੌਤਾਂ ਨਹੀਂ ਹੈ, ਮੌਤਾਂ ਦੀ ਗਿਣਤੀ 22 ਹੀ ਹੈ। ਕੱਲ੍ਹ ਦੇ 654 ਟੈੱਸਟ ਮਿਲਾ ਕੇ ਦੇਸ਼ ਭਰ ਵਿੱਚ ਕੋਰੋਨਾਵਾਇਰਸ ਦੇ ਕੱਲ੍ਹ 282,263 ਟੈੱਸਟ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 6,361,737 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 377,152 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2,900,127 ਹੈ।